
ਸਮਰਾਲਾ ਨੇੜਲੇ ਪਿੰਡ ਮਾਣਕੀ ਵਿਖੇ ਦੇਰ ਰਾਤ ਚਾਰ ਨਕਾਬਪੋਸ਼ਾਂ ਵੱਲੋਂ ਤਿੰਨ ਨੌਜਵਾਨਾਂ ’ਤੇ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਐ। ਹਮਲੇ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਦਕਿ ਇਕ ਦੀ ਬਚਾਅ ਹੋ ਗਿਆ। ਜ਼ਖਮੀਆਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਦੀ ਮੌਤ ਹੋ ਗਈ ਐ ਜਦਕਿ ਦੂਜਾ ਇਲਾਜ ਅਧੀਨ ਐ। ਜਾਣਕਾਰੀ ਅਨੁਸਾਰ ਰਾਤ ਸਾਢੇ-9 ਵਜੇ ਤਿੰਨੇ ਨੌਜਵਾਨ ਮੈਡੀਕਲ ਸਟੋਰ ਦੇ ਬਾਹਰ ਬੈਠੇ ਸਨ ਕਿ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਡੀ) ਖੰਨਾ ਪਵਨਜੀਤ ਨੇ ਦੱਸਿਆ ਕਿ ਪਿੰਡ ਮਾਣਕੀ ਵਿਖੇ ਤਿੰਨ ਨੌਜਵਾਨ ਪਿੰਡ ਦੇ ਸੂਏ ਦੀ ਪੁਲੀ ਉੱਪਰ ਖੜ੍ਹੇ ਗੱਲਾਂ ਕਰ ਰਹੇ ਸਨ ਕਿ ਚਾਰ ਅਣਪਛਾਤੇ ਲੁਟੇਰੇ ਮੂੰਹ ਢੱਕ ਕੇ ਆਉਂਦੇ ਹਨ ਅਤੇ ਇਹਨਾਂ ਨੌਜਵਾਨਾਂ ਉੱਪਰ ਗੋਲੀਆਂ ਚਲਾ ਦਿੰਦੇ ਹਨ ਜਿਨਾਂ ਵਿੱਚ ਦੋ ਨੌਜਵਾਨਾਂ ਦੇ ਢਿੱਡ ਵਿੱਚ ਗੋਲੀ ਲੱਗੀ ਅਤੇ ਇੱਕ ਨੌਜਵਾਨ ਇਸ ਹਮਲੇ ਵਿੱਚ ਬਾਲ ਬਾਲ ਬਚ ਗਿਆ।
ਜਖਮੀ ਨੌਜਵਾਨਾਂ ਨੂੰ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਜਖਮੀ ਨੌਜਵਾਨਾਂ ਦੀ ਪਹਿਚਾਨ ਗੁਰਿੰਦਰ ਸਿੰਘ ਪਿੰਡ ਮਾਣਕੀ, ਧਰਮਵੀਰ ਸਿੰਘ ਪਿੰਡ ਮਾਣਕੀ ਅਤੇ ਨੌਜਵਾਨ ਲਵਪ੍ਰੀਤ ਸਿੰਘ ਲੱਭੂ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹਮਲਾਵਰ ਪੁਲਿਸ ਦੀ ਹਿਰਾਸਤ ਵਿੱਚ ਹੋਣਗੇ।


