ਪੰਜਾਬ ਮੌੜ ਮੰਡੀ ਨਗਰ ਕੌਂਸਲ ਦਫਤਰ ਅੱਗੇ ਧਰਨਾ; ਸੀਵਰੇਜ ਸਮੱਸਿਆ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ By admin - November 4, 2025 0 39 Facebook Twitter Pinterest WhatsApp ਮੌੜ ਮੰਡੀ ਵਿਚ ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ ਸਥਾਨਕ ਵਾਸੀਆਂ ਵੱਲੋਂ ਨਗਰ ਕੌਂਸਲ ਦਫਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਪ੍ਰਦਰਸ਼ਨਕਾਰੀਆਂ ਨੇ ਨਗਰ ਕੌਂਸਲ ਪ੍ਰਸ਼ਾਸਨ ਤੇ ਲਾਪ੍ਰਵਾਹੀ ਦੇ ਇਲਜਾਮ ਲਾਉਂਦਿਆਂ ਸੀਵਰੇਜ ਸਮੱਸਿਆ ਦੇ ਛੇਤੀ ਹੱਲ ਦੀ ਮੰਗ ਕੀਤੀ। ਸਥਾਨਕ ਵਾਸੀਆਂ ਦਾ ਇਲਜਾਮ ਐ ਕਿ ਮੌੜ ਮੰਡੀ ਦੇ ਕਈ ਇਲਾਕਿਆਂ ਵਿੱਚ ਪਿਛਲੇ ਦੋ ਸਾਲਾਂ ਤੋਂ ਸੀਵਰੇਜ ਦੀ ਸਮੱਸਿਆ ਬਣੀ ਹੋਈ ਹੈ। ਗਲੀਆਂ ਵਿਚ ਗੰਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਸਹਿਣੀਆਂ ਪੈ ਰਹੀਆਂ ਨੇ ਪਰ ਨਗਰ ਕੌਂਸਲ ਪ੍ਰਸ਼ਾਸਨ ਮੂਕ-ਦਰਸ਼ਕ ਬਣਿਆ ਹੋਇਆ ਐ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਬਿਮਾਰੀਆਂ ਪਹਿਲਾਂ ਹੀ ਫੈਲ ਚੁੱਕੀਆਂ ਹਨ, ਅਤੇ ਗੰਦੇ ਸੀਵਰੇਜ ਦੇ ਪਾਣੀ ਕਾਰਨ ਸਥਿਤੀ ਹੋਰ ਵਿਗੜਨ ਦਾ ਖ਼ਤਰਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਨਗਰ ਕੌਂਸਲ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਹਨ, ਜਿਸ ਕਾਰਨ ਲੋਕ ਵਿਰੋਧ ਕਰਨ ਲਈ ਮਜਬੂਰ ਹਨ। ਇਸ ਦੌਰਾਨ, ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨੇ ਦੱਸਿਆ ਕਿ ਸੀਵਰੇਜ ਸਿਸਟਮ ਨੂੰ ਜਲਦੀ ਹੀ ਸਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਝ ਲੋਕਾਂ ਨੇ ਸੀਵਰੇਜ ਸਿਸਟਮ ਵਿੱਚ ਕੂੜਾ ਅਤੇ ਠੋਸ ਪਦਾਰਥ ਸੁੱਟ ਦਿੱਤੇ ਸਨ, ਜਿਸ ਕਾਰਨ ਰੁਕਾਵਟ ਪੈਦਾ ਹੋ ਗਈ ਜਿਸ ਕਾਰਨ ਪਾਣੀ ਓਵਰਫਲੋਅ ਹੋ ਗਿਆ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸਮੱਸਿਆ ਦੇ ਹੱਲ ਦੀਆਂ ਕੋਸ਼ਿਸ਼ਾਂ ਕਰ ਰਿਹਾ ਐ ਅਤੇ ਛੇਤੀ ਹੀ ਮਸਲਾ ਹੱਲ ਕਰ ਦਿੱਤਾ ਜਾਵੇਗਾ।