ਪੰਜਾਬ ਫਤਹਿਗੜ੍ਹ ਸਾਹਿਬ ਪੁਲਿਸ ਦਾ ਨਸ਼ਿਆਂ ਖਿਲਾਫ਼ ਐਕਸ਼ਨ; ਪਿੰਡ ਕੋਟਲਾ ਫਾਜਲ ‘ਚ ਢਾਹਿਆਂ ਮਕਾਨ By admin - November 5, 2025 0 15 Facebook Twitter Pinterest WhatsApp ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾਂ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਪੁਲਿਸ ਨੇ ਕਾਰਵਾਈ ਕਰਦਿਆਂ ਪਿੰਡ ਕੋਟਲਾ ਫਾਜਲ ਵਿਖੇ ਨਸ਼ਾ ਤਸਕਰ ਦੇ ਘਰ ਤੇ ਪੀਲਾ ਪੰਜਾ ਚਲਾਇਆ ਐ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਚੱਲੀ ਕਾਰਵਾਈ ਦੌਰਾਨ ਕਥਿਤ ਨਸ਼ਾ ਤਸਕਰ ਸੋਮਨਾਥ ਦੇ ਮਕਾਨ ਨੂੰ ਢਾਹ ਦਿੱਤਾ ਗਿਆ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ 6 ਨਸ਼ੇ ਦੇ ਮਾਮਲੇ ਦਰਜ ਹਨ। ਇਸ ਕਾਰਵਾਈ ਦੌਰਾਨ ਨਸ਼ਾ ਤਸਕਰ ਦੇ ਘਰ ਦੇ ਬਾਹਰ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਸਿਵਿਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਰਹੇ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।