ਪੰਜਾਬ ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਪ੍ਰਕਾਸ਼ ਪੁਰਬ ਦੀ ਵਧਾਈ; ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਲਈ ਕੀਤਾ ਪ੍ਰੇਰਿਤ By admin - November 5, 2025 0 17 Facebook Twitter Pinterest WhatsApp ਅੱਜ ਦੁਨੀਆ ਭਰ ਅੰਦਰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556 ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਐ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਕੀਤੀ ਐ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਹੱਥੀ ਕਿਰਤ ਕਰਨ, ਵੰਡ ਛੱਕਣ ਤੇ ਨਾਮ ਜੱਪਣ ਦਾ ਉਪਦੇਸ਼ ਦਿੱਤਾ ਸੀ, ਇਸ ਲਈ ਸਾਨੂੰ ਸਾਰਿਆਂ ਨੂੰ ਬਾਬਾ ਨਾਨਕ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਲੋੜ ਐ।