ਫਤਹਿਗੜ੍ਹ ਸਾਹਿਬ ਵਿਖੇ ਸਖਸ਼ ਦਾ ਕਤਲ; ਪੁਲਿਸ ਨੇ ਲਾਸ਼ ਕਬਜੇ ’ਚ ਲੈ ਕੇ ਜਾਂਚ ਆਰੰਭੀ

0
12

ਫ਼ਤਹਿਗੜ੍ਹ ਸਾਹਿਬ ਦੇ ਪਿੰਡ ਆਲੀਆ ਵਿਖੇ ਇਕ 44 ਸਾਲਾ ਸਖਸ਼ ਦਾ ਭੇਦਭਰੀ ਹਾਲਤ ਵਿਚ ਕਤਲ ਹੋਣ ਦੀ ਖਬਰ ਐ। ਮ੍ਰਿਤਕ ਦੀ ਪਛਾਣ 44 ਸਾਲਾ ਸੁਰਜੀਤ ਸਿੰਘ ਵਜੋਂ ਹੋਈ ਐ ਜੋ ਦਿਹਾੜੀਦਾਰ ਵਜੋਂ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਦੇ ਦੱਸਣ ਮੁਤਾਬਕ ਮੁਢਲੀ ਜਾਂਚ ਤੋਂ ਇਹ ਘਟਨਾ ਲੜਾਈ-ਝਗੜੇ ਦੀ ਜਾਪਦੀ ਐ। ਪੁਲਿਸ ਵੱਲੋਂ ਜਾਂਚ ਲਈ ਫੋਰੈਸਿਕ ਟੀਮ ਦੀ ਮਦਦ ਲਈ ਜਾ ਰਹੀ ਐ। ਮੌਕੇ ਦੇ ਹਾਲਾਤਾਂ ਮੁਤਾਬਕ ਮ੍ਰਿਤਕ ਦੀ ਮੌਤ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਣ ਕਾਰਨ ਹੋਈ ਐ। ਪੁਲਿਸ ਨੇ ਵੱਖ ਵੱਖ ਟੀਮਾਂ ਬਣਾ ਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here