ਫਰੀਦਕੋਟ ਪੁਲਿਸ ਦਾ ਨਸ਼ਾ ਤਸਕਰਾਂ ’ਤੇ ਐਕਸ਼ਨ; 400 ਗਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ

0
47

ਫਰੀਦਕੋਟ ਪੁਲਿਸ ਨੇ 2 ਨਸ਼ਾ ਤਸਕਰਾ ਨੂੰ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਐ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਕਮਲਦੀਪ ਉਰਫ ਟੀਟੂ ਅਤੇ ਵਿਸ਼ਾਲ ਸ਼ਰਮਾ ਦੋਵੇਂ ਵਾਸੀ ਕੋਟਕਪੂਰਾ ਵਜੋ ਹੋਈ ਹੈ। ਪੁਲਿਸ ਪਾਰਟੀ ਵੱਲੋ ਦੋਸ਼ੀਆਂ ਪਾਸੋ 400 ਗ੍ਰਾਮ ਹੈਰੋਇਨ ਸਮੇਤ 5 ਹਜਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਦੋਸ਼ੀਆਂ ਵੱਲੋਂ ਤਸਕਰੀ ਦੌਰਾਨ ਵਰਤਿਆ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਹੈ। ਪੁਲਿਸ ਨੇ ਦੋਵਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿੱਚ ਬਾਈਪਾਸ ਨਜਦੀਕ ਲਿੰਕ ਰੋਡ ਰੱਬ ਵਾਲਾ ਖੂਹ, ਕੋਟਕਪੂਰਾ ਪਾਸ ਮੌਜੂਦ ਸੀ ਤਾਂ ਇਹ ਦੋਨੋ ਦੋਸ਼ੀ ਮੋਟਰਸਾਈਕਲ ਪਰ ਆਉਦੇ ਦਿਖਾਈ ਦਿੱਤੇ, ਜਿਹਨਾ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕਦਮ ਆਪਣਾ ਮੋਟਰਸਾਈਕਲ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕੀਤੀ, ਜਿਹਨਾ ਨੂੰ ਪੁਲਿਸ ਪਾਰਟੀ ਵੱਲੋ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾ ਦੋਸ਼ੀਆ ਪਾਸੋ 400 ਗ੍ਰਾਮ ਹੈਰੋਇੰਨ ਅਤੇ 5 ਹਜਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਹੈਰੋਇਨ ਨੂੰ ਸਰਹੱਦੀ ਏਰੀਆ ਤੋਂ ਲੈ ਕੇ ਆਏ ਸਨ, ਜਿਸ ਨੂੰ ਇਨ੍ਹਾਂ ਵੱਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ। ਦੱਸਣਯੋਗ ਹੈ ਕਿ ਇਨ੍ਹਾਂ ਦੋਸ਼ੀਆਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਦੋਸ਼ੀਆ ਦੇ ਖਿਲਾਫ਼ ਪਹਿਲਾ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਅਪਰਾਧਾ ਸਬੰਧੀ ਕੁੱਲ 19 ਮੁਕੱਦਮੇ ਦਰਜ ਰਜਿਸਟਰ ਹਨ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕਰਨ ਲਈ ਪੁੱਛਗਿੱਛ ਕੀਤੀ ਜਾ ਸਕੇ ਅਤੇ ਇਹ ਵੀ ਪਤਾ ਲਗਾਇਆ ਜਾ ਸਕੇ। ਇਸ ਨਸ਼ੇ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ।

LEAVE A REPLY

Please enter your comment!
Please enter your name here