ਰਾਜਪਾਲ ਨੂੰ ਮਿਲਿਆ ਆਮ ਆਦਮੀ ਪਾਰਟੀ ਦੀ ਵਫਦ; ਪੰਜਾਬ ਯੂਨੀਵਰਸਿਟੀ ਬਾਰੇ ਫੈਸਲੇ ਦੀ ਕੀਤੀ ਸ਼ਿਕਾਇਤ

0
42

 

ਆਮ ਆਦਮੀ ਪਾਰਟੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤਕ ਪਹੁੰਚ ਕਰ ਕੇ ਪੰਜਾਬ ਯੂਨੀਵਰਸਿਟੀ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਐ। ਖਜਾਨਾ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਗਏ ਵਫਦ ਨੇ ਰਾਜਪਾਲ ਅੱਗੇ ਕੇਂਦਰ ਸਰਕਾਰ ਦੀ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦੇ ਮਾਮਲੇ ਦੀ ਸ਼ਿਕਾਇਤ ਕੀਤੀ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲਾ ਗੈਰ-ਸੰਵਿਧਾਨਕ ਐ, ਇਸ ਲਈ ਇਹ ਫੈਸਲਾ ਤੁਰੰਤ ਵਾਪਸ ਹੋਣਾ ਚਾਹੀਦਾ ਐ। ਰਾਜਪਾਲ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦਾ ਇਹ ਧੱਕਾ  ਬਰਦਾਸ਼ਤ ਨਹੀਂ ਕਰੇਗੀ ਅਤੇ ਤਕੜੇ ਹੋ ਕੇ ਲੜਾਈ ਲੜੇਗੀ।

LEAVE A REPLY

Please enter your comment!
Please enter your name here