ਪੰਜਾਬ ਮੋਗਾ ਪੁਲਿਸ ਨੇ ਬੁਝਾਈ ਖੇਤਾਂ ’ਚ ਲੱਗੀ ਅੱਗ; ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ By admin - November 6, 2025 0 9 Facebook Twitter Pinterest WhatsApp ਮੋਗਾ ਪੁਲਿਸ ਵੱਲੋਂ ਪਰਾਲੀ ਸਾੜਣ ਵਾਲੇ ਕਿਸਾਨਾਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਐ। ਇਸੇ ਤਹਿਤ ਪੁਲਿਸ ਨੂੰ ਹਲਕਾ ਧਰਮਕੋਟ ਦੇ ਪਿੰਡ ਚੱਕ ਭੋਰੇ ਵਿਖੇ ਇਕ ਕਿਸਾਨ ਵੱਲੋਂ ਖੇਤਾਂ ਵਿਚ ਅੱਗ ਲਗਾਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਥਾਣਾ ਮੁਖੀ ਗੁਰਮੇਲ ਸਿੰਘ ਪੁਲਿਸ ਟੀਮ ਨਾਲ ਮੌਕੇ ਤੇ ਪਹੁੰਚੇ ਅਤੇ ਅੱਗ ਤੇ ਕਾਬੂ ਪਾਇਆ। ਥਾਣਾ ਮੁਖੀ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਅਪੀਲ ਕੀਤੀ। ਦੂਜੇ ਪਾਸੇ ਕਿਸਾਨਾਂ ਦਾ ਤਰਕ ਸੀ ਕਿ ਉਨ੍ਹਾਂ ਨੂੰ ਮਜਬੂਰੀਵੱਸ ਅੱਗ ਲਾਉਣੀ ਪੈ ਰਹੀ ਐ, ਇਸ ਲਈ ਸਰਕਾਰ ਨੂੰ ਪਰਾਲੀ ਦੇ ਨਿਟਪਾਰੇ ਲਈ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਦੂਜੇ ਪਾਸੇ ਥਾਣਾ ਇੰਚਾਰਜ ਗੁਰਮੇਲ ਸਿੰਘ ਦਾ ਕਹਿਣਾ ਸੀ ਕਿ ਜਦੋਂ ਵੀ ਸਾਨੂੰ ਕੋਈ ਸੂਚਨਾ ਮਿਲਦੀ ਹੈ ਜਾਂ ਸ਼ੱਕ ਹੁੰਦਾ ਹੈ ਕਿ ਪਰਾਲੀ ਨੂੰ ਅੱਗ ਲਗਾਈ ਜਾਵੇਗੀ ਤਾਂ ਅਸੀਂ ਉਥੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਦੇ ਹਾਂ ਤੇ ਅੱਗ ਲਗਾਉਣ ਤੋਂ ਰੋਕਦੇ ਹਾਂ। ਅੱਜ ਵੀ ਸਾਨੂੰ ਇਕ ਕਿਸਾਨ ਵੱਲੋਂ ਖੇਤਾਂ ਵਿਚ ਅੱਗ ਲਾਉਣ ਦੀ ਸੂਚਨਾ ਮਿਲੀ ਸੀ, ਜਿਸ ਨੂੰ ਮੌਕੇ ਤੇ ਪਹੁੰਚ ਕੇ ਬੁਝਾਇਆ ਗਿਆ ਐ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਣ ਦੀ ਬਜਾਏ ਸਰਕਾਰ ਵੱਲੋਂ ਮੁਹੱਈਆ ਕਰਵਾਏ ਔਜਾਰਾਂ ਨਾਲ ਪਰਾਲੀ ਦਾ ਸਹੀ ਨਿਪਟਾਰਾ ਕਰ ਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ ਕੀਤੀ।