
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਸਮਰਾਲਾ ਦੇ ਪਿੰਡ ਮਾਣਕੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦੱਸ ਦਈਏ ਕਿ ਗੁਰਵਿੰਦਰ ਸਿੰਘ ਦੇ ਦਾਦਾ ਦਾ ਕੁੱਝ ਦਿਨ ਪਹਿਲਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੇਂਦਰੀ ਰਾਜ ਮੰਤਰੀ ਬਿੱਟੂ ਨੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਅੰਦਰ ਆਏ ਦਿਨ ਕਤਲ ਹੋ ਰਹੇ ਨੇ ਜਦਕਿ ਸਰਕਾਰ ਕੁੱਝ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜੰਗਲ-ਰਾਜ ਵਰਗਾ ਮਾਹੌਲ ਐ।

