ਮੁਕਤਸਰ ਪੁਲਿਸ ਵੱਲੋਂ ਗੋਲੀਕਾਂਡ ਦਾ ਮੁਲਜ਼ਮ ਕਾਬੂ; ਮੰਡੀ ਬਰੀਵਾਲਾ ’ਚ ਦੋ ਜਣਿਆਂ ’ਤੇ ਚਲਾਈ ਸੀ ਗੋਲੀ

0
16

 

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕਸਬਾ ਮੰਡੀ ਬਰੀਵਾਲਾ ਵਿਖੇ ਗੋਲੀਕਾਡ ਨੂੰ ਅੰਜ਼ਾਮ ਦੇਣ ਵਾਲੇ ਮੁਲਜਮ ਨੂੰ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਜ਼ਖਮੀ ਹੋਏ ਵਿਅਕਤੀਆਂ ਦੇ ਵਾਰਿਸਾਂ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਨਾਮ ਦੇ ਮੁਲਜਮ ਨੂੰ ਘਟਨਾ ਸਮੇਂ ਵਰਤੇ ਗਏ ਹਥਿਆਰ ਸਮੇਤ ਕਾਬੂ ਕੀਤਾ ਐ। ਮੁਲਜਮ ਨੇ ਦੋ ਵਿਅਕਤੀਆਂ ਤੇ 6 ਦੇ ਕਰੀਬ ਗੋਲੀਆਂ ਚਲਾਈਆਂ ਸਨ, ਜਿਸ ਨਾਲ ਦੋ ਜਣੇ ਗੰਭੀਰ ਜ਼ਖਮੀ ਹੋ ਗਏ ਸਨ। ਗੋਲੀ ਚਲਾਉਣ ਦੀ ਵਜ੍ਹਾ ਤਿੰਨ ਮਹੀਨੇ ਪਹਿਲਾਂ ਹੋਏ ਝਗੜੇ ਦੀ ਰੰਜ਼ਿਸ਼ ਦੱਸੀ ਜਾ ਰਹੀ ਐ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਗੋਲੀਆਂ ਕਾਰਨ ਜ਼ਖ਼ਮੀ ਬਹਾਲ ਸਿੰਘ ਅਤੇ ਉਸ ਦੇ ਭਾਣਜੇ ਰਣਬੀਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮਨਪ੍ਰੀਤ ਸਿੰਘ ਨੂੰ 32 ਬੋਰ ਲਾਇਸੈਂਸੀ ਰਿਵਾਲਵਰ ਅਤੇ 6 ਗੋਲੀਆਂ ਸਣੇ ਕਾਬੂ ਕਰ ਲਿਆ ਹੈ। ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਦੋਵੇਂ ਧਿਰਾਂ ਵਿਚਕਾਰ ਝਗੜਾ ਹੋਇਆ ਸੀ, ਜਿਸ ਦੀ ਰੰਜਿਸ਼ ਕਾਰਨ ਮਨਪ੍ਰੀਤ ਸਿੰਘ ਨੇ ਇਹ ਕਾਰਵਾਈ ਅਮਲ ’ਚ ਲਿਆਂਦੀ। ਪੁਲਿਸ ਨੇ ਮੁਲਜ਼ਮ ਦਾ 4 ਦਿਨਾ ਰਿਮਾਂਡ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here