ਪੰਜਾਬ ਬਟਾਲਾ ਆਈਟੀਆਈ ’ਚ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ; ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ; ਜ਼ਿਲ੍ਹਾ ਵਾਸੀਆਂ ਨੂੰ ਸ਼ੋਅ ਵੇਖਣ ਆਉਣ ਲਈ ਦਿੱਤਾ ਖੁੱਲ੍ਹ ਸੱਦਾ By admin - November 7, 2025 0 16 Facebook Twitter Pinterest WhatsApp ਬਟਾਲਾ ਵਿਖੇ ਹੋਣ ਵਾਲੇ ਲਾਈਟ ਐਂਡ ਸਊਂਡ ਸ਼ੋਅ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਨੇ। ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਲਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਸ਼ੋਅ ਬਟਾਲਾ ਆਈਟੀਆਈ ਵਿਖੇ ਕਰਵਾਇਆ ਜਾ ਰਿਹਾ ਐ, ਜਿਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ 5.30 ਵਜੇ ਬਟਾਲਾ ਦੀ ਆਈ.ਟੀ.ਆਈ ਗਰਾਊਂਡ (ਕਾਹਨੂੰਵਾਨ ਰੋਡ) ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਕਿਹਾ ਕਿ ਉਹ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ। ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ 8 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ 5.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ। ਮੀਟਿੰਗ ਦੌਰਾਨ ਉਨ੍ਹਾਂ ਪੁਲਿਸ, ਨਗਰ ਨਿਗਮ ਬਟਾਲਾ, ਵਿਕਾਸ ਅਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਿਹਤ, ਵਾਟਰ ਸਪਲਾਈ ਅਤੇ ਸੀਵਰੇਜ, ਜੰਗਲਾਤ, ਫਾਇਰ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਨੂੰ ਸਮਾਗਮ ਤੋਂ ਪਹਿਲਾਂ ਪਹਿਲਾਂ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਮੈਡਮ ਨਵਜੋਤ ਸ਼ਰਮਾ, ਆਰ.ਟੀ.ਏ. ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐੱਮ ਬਟਾਲਾ, ਮਨਜੀਤ ਸਿੰਘ ਰਾਜਲਾ ਐਸ.ਡੀ.ਐੱਮ. ਗੁਰਦਾਸਪੁਰ, ਪ੍ਰੋ.ਰਾਜ ਕੁਮਾਰ ਸ਼ਰਮਾ, ਡੀ.ਐੱਸ.ਪੀ. ਤੇਜਿੰਦਰਪਾਲ ਸਿੰਘ, ਐੱਸ.ਡੀ.ਓ. ਨਿਰਮਲ ਸਿੰਘ, ਪਰਮਿੰਦਰ ਸਿੰਘ ਸ਼ੈਣੀ ਜਿਲਾ ਗਾਈਡੈਂਸ ਕੋਸ਼ਲਰ, ਨੀਰਜ ਸ਼ਰਮਾ ਫਾਈਰ ਅਫਸਰ, ਨਿਰਮਲ ਸਿੰਘ, ਸੁਪਰਡੈਂਟ ਸੁੰਦਰ ਸ਼ਰਮਾ, ਲਖਬੀਰ ਸਿੰਘ, ਰਾਜਵਿੰਦਰ ਸਿੰਘ ਅਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।