ਮੋਗਾ ਪੁਲਿਸ ਨੇ ਰਿਸ਼ਵਤ ਮਾਮਲੇ ’ਚ ਦਿੱਤੀ ਸਫਾਈ; ਹਾਦਸਾ ਕਰਨ ਵਾਲੇ ਤੋਂ ਰਿਸ਼ਵਤ ਦੇ ਲੱਗੇ ਸੀ ਇਲਜ਼ਾਮ; ਐਸਐਚਓ ਵੱਲੋਂ ਦੋਸ਼ ਝੂਠੇ ਸਾਬਤ ਹੋਣ ਦਾ ਦਾਅਵਾ

0
17

 

ਮੋਗਾ ਦੇ ਥਾਣਾ ਬਾਘਾਪੁਰਾਣਾ ਦੀ ਪੁਲਿਸ ਨੇ ਖੁਦ ਤੇ ਲੱਗੇ ਰਿਸ਼ਵਤ ਲੈਣ ਦੇ ਇਲਜਾਮਾਂ ਬਾਰੇ ਸਫਾਈ ਦਿੱਤੀ ਐ। ਥਾਣਾ ਬਾਘਾ ਪੁਰਾਣਾ ਦੇ ਐਸਐਚਓ ਜਤਿੰਦਰ ਸਿੰਘ ਦੇ ਦੱਸਣ ਮੁਤਾਬਕ ਉਨ੍ਹਾਂ ਦੇ ਥਾਣੇ ਦੇ ਮੁਲਾਜਮਾਂ ਤੇ ਹਾਦਸੇ ਲਈ ਜ਼ਿੰਮੇਵਾਰ ਗੱਡੀ ਚਾਲਕ ਨੂੰ 50 ਹਜ਼ਾਰ ਲੈ ਕੇ ਭਜਾਉਣ ਦੇ ਇਲਜਾਮ ਲੱਗੇ ਸੀ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਐ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਅਜਿਹਾ ਕੋਈ ਵੀ ਤੱਥ ਸਾਹਮਣੇ ਨਹੀਂ ਆਇਆ ਐ। ਉਨ੍ਹਾਂ ਕਿਹਾ ਕਿ ਪੁਲਿਸ ਹਾਦਸੇ ਵਿਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਤੀ ਦੀ ਉਡੀਕ ਕਰ ਰਹੀ ਐ, ਜਿਸ ਦੇ ਆਉਣ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਦੱਸਣਯੋਗ ਐ ਕਿ ਪਿੰਡ ਨੱਥੋ ਦੇ ਬੱਸ ਸਟੈਂਡ ਰੋਡ ਤੇ ਇਕ ਤੇਜ਼ ਰਫਤਾਰ ਸਕਾਰਪਿਉ ਕਾਰ ਨੇ ਦਲਜੀਤ ਕੌਰ ਵਾਸੀ ਪਿੰਡ ਉਗੋ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਥਾਣਾ ਬਾਘਾ ਪੁਰਾਣਾ ਦੀ ਪੁਲਿਸ ਨੇ ਕਾਰਵਾਈ ਕੀਤੀ ਸੀ। ਇਸੇ ਦੌਰਾਨ ਕੁੱਝ ਲੋਕਾਂ ਨੇ ਪੁਲਿਸ ਤੇ 50 ਹਜ਼ਾਰ ਲੈ ਕੇ ਸਕਾਰਪਿਓ ਚਾਲਕ ਨੂੰ ਮੌਕੇ ਤੇ ਭਜਾਉਣ ਦੇ ਇਲਜਾਮ ਲਾਏ ਸਨ। ਲੋਕਾਂ ਨੇ ਵੀਡੀਓ ਵੀ ਬਣਾਈ ਜੋ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਐ।
ਵੀਡੀਓ ਵਾਇਰਲ ਹੋਣ ਤੋਂ ਬਾਦ ਥਾਣਾ ਬਾਘਾ ਪੁਰਾਣਾ ਦੀ ਪੁਲਿਸ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਐ। ਬਾਘਾਪੁਰਾਣਾ ਦੇ ਐਸਐਚਓ ਜਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਨੱਥੋਂ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ। ਸੂਚਨਾ ਮਿਲਣ ‘ਤੇ ਏਐਸਆਈ ਅਮਰਜੀਤ ਸਿੰਘ ਨੂੰ ਮੌਕੇ ‘ਤੇ ਭੇਜਿਆ ਗਿਆ, ਜੋ ਆਵਾਜਾਈ ਨੂੰ ਬਹਾਲ ਕਰਨ ਲਈ ਗੱਡੀ ਨੂੰ ਇੱਕ ਪਾਸੇ ਕਰ ਰਿਹਾ ਸੀ। ਇਸੇ ਦੌਰਾਨ ਕੁੱਝ ਲੋਕਾਂ ਨੇ ਰਿਸ਼ਵਤਖੋਰੀ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਦੋਸ਼ਾਂ ਦੀ ਮੁਢਲੀ ਜਾਂਚ ਮੁਤਾਬਕ ਅਜਿਹਾ ਕੁੱਝ ਵੀ ਸਾਹਮਣੇ ਨਹੀਂ ਆਇਆ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਜੇਕਰ ਰਿਸ਼ਵਤ ਲਏ ਜਾਣ ਦੀ ਗੱਲ ਸਾਬਤ ਹੋਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਦਾ ਪਤੀ ਲਖਬੀਰ ਸਿੰਘ ਡਰਾਈਵਰ ਹੈ ਜੋ ਇਸ ਸਮੇਂ ਪੰਜਾਬ ਤੋਂ ਬਾਹਰ ਐ, ਜਿਸ ਦੇ ਵਾਪਸ ਆਉਣ ਤੋਂ ਬਾਅਦ ਉਸ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here