ਪੰਜਾਬ ਚੰਡੀਗੜ੍ਹ ’ਚ ਵਿਦਿਆਰਥੀਆਂ ਨੂੰ ਮਿਲੇ ਐਸਜੀਸੀਪੀ ਪ੍ਰਧਾਨ ਧਾਮੀ; ਧਰਨੇ ’ਚ ਸ਼ਾਮਲ ਹੋ ਕੇ ਦਿੱਤਾ ਪੂਰਨ ਸਮਰਥਨ; ਕਿਹਾ, ਪੰਜਾਬ ਯੂਨੀਵਰਸਿਟੀ ’ਤੇ ਕਬਜ਼ਾ ਕਰਨਾ ਚਾਹੁੰਦੈ ਕੇਂਦਰ By admin - November 7, 2025 0 43 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਅੱਜ ਪੰਜਾਬ ਯੂਨੀਵਰਸਿਟੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਧਰਨਾ ਤੇ ਬੈਠੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੰਘਰਸ਼ ਵਿਚ ਪੂਰਨ ਸਾਥ ਦਾ ਭਰੋਸਾ ਦਿੱਤਾ। ਇਸ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੁਕਵੇਂ ਢੰਗ ਨਾਲ ਪੰਜਾਬ ਯੂਨੀਵਰਸਿਟੀ ਤੇ ਕਬਜਾ ਕਰਨਾ ਚਾਹੁੰਦੀ ਐ ਪਰ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ 10 ਤਰੀਕ ਨੂੰ ਵੱਡਾ ਇਕੱਠ ਰੱਖਿਆ ਗਿਆ ਐ, ਜਿਸ ਵਿਚ ਉਨ੍ਹਾਂ ਨੇ ਪੂਰਨ ਸਾਥ ਦਾ ਭਰੋਸਾ ਦਿੱਤਾ ਐ।