ਪੰਜਾਬ ਫਤਹਿਗੜ੍ਹ ਪੁਲਿਸ ਨੇ ਸੁਲਝਾਇਆ ਲੜਕੀਆਂ ਗੁੰਮ ਦਾ ਮਾਮਲਾ; ਦੋਵੇਂ ਲੜਕੀਆਂ ਸਮੇਤ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ; ਲੜਕੀਆਂ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ ਮੁਲਜ਼ਮ By admin - November 9, 2025 0 31 Facebook Twitter Pinterest WhatsApp ਫਤਹਿਗੜ੍ਹ ਸਾਹਿਬ ਪੁਲਿਸ ਨੇ ਦੋ ਨਾਬਾਲਿਗ ਲੜਕੀਆਂ ਦੇ ਲਾਪਤਾ ਹੋਣ ਦੇ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਦੋਵੇਂ ਲੜਕੀਆਂ ਬਰਾਮਦ ਕਰ ਲਈਆਂ ਹਨ। ਪੁਲਿਸ ਦੇ ਦੱਸਣ ਮੁਤਾਬਕ ਮੰਗਾ ਸਿੰਘ ਨਾਮ ਦੇ ਵਿਅਕਤੀ ਲੜਕੀਆਂ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਪੁਲਿਸ ਨੇ ਲੜਕੀਆਂ ਦੇ ਮਾਂ ਦੇ ਬਿਆਨਾਂ ਦੇ ਮਾਮਲਾ ਦਰਜ ਕਰਨ ਤੋਂ ਬਾਅਦ ਦੋਵੇਂ ਲੜਕੀਆਂ ਨੂੰ ਬਰਾਮਦ ਕਰ ਕੇ ਮਾਪਿਆਂ ਹਵਾਲੇ ਕਰ ਦਿਤਾ ਐ। ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਪੁਸ਼ਪਾ ਦੇਵੀ ਨੇ ਦੱਸਿਆ ਕਿ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਿਤ ਬੱਚੀਆਂ ਦੀ ਮਾਤਾ ਨੇ ਦੱਸਿਆ ਕਿ ਉਸਦੀ 7 ਅਤੇ 5 ਸਾਲ ਉਮਰ ਦੀਆਂ ਕੁੜੀਆਂ ਗੁਰੁਦਆਰਾ ਸਾਹਿਬ ‘ਚ ਲੰਗਰ ਛਕਣ ਗਈਆਂ ਪਰ ਵਾਪਸ ਨਹੀਂ ਪਰਤੀਆਂ। ਲੜਕੀਆਂ ਨੂੰ ਮੰਗਾ ਸਿੰਘ ਨਾਮ ਦੇ ਵਿਅਕਤੀ ਖਾਣ ਪੀਣ ਦੀਆਂ ਚੀਜ਼ਾਂ ਦਾ ਲਾਲਚ ਦੇ ਕੇ ਆਪਣੇ ਮੋਟਰਸਾਈਕਲ ਪਿੱਛੇ ਬਿਠਾ ਕੇ ਲੈ ਗਿਆ ਸੀ। ਪੁਲਿਸ ਨੇ ਪੀੜਤ ਔਰਤ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰਨ ਬਾਦ ਮੁਲਜਮ ਨੂੰ ਲੜਕੀਆਂ ਸਮੇਤ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।