ਪੰਜਾਬ ਗੁਰਦਾਸਪੁਰ ਵਾਸੀ ਬੀਐਸਐਫ ਜਵਾਨ ਦੀ ਡਿਊਟੀ ਦੌਰਾਨ ਮੌਤ; ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਮ ਸਸਕਾਰ By admin - November 9, 2025 0 14 Facebook Twitter Pinterest WhatsApp ਗੁਰਦਾਸਪੁਰ ਦੇ ਪਿੰਡ ਪਾਰੋਵਾਲ ਵਾਸੀ ਬੀਐਸਐਫ ਜਵਾਨ ਜਤਿੰਦਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ। ਉਨ੍ਹਾਂ ਨੇ ਮੋਹਾਲੀ ਦੇ ਲਖਨੌਰ ਕੈਂਪ ਵਿਖੇ ਆਖਰੀ ਸਾਹ ਲਿਆ। ਜਤਿੰਦਰ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਵਿਛੜੇ ਸਾਥੀ ਨੂੰ ਅੰਤਮ ਵਿਦਾਈ ਦੇਣ ਲਈ ਵੱਡੀ ਗਿਣਤੀ ਬੀਐਸਐਫ ਅਧਿਕਾਰੀਆਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਤੇ ਸਾਕ-ਸਬੰਧੀ ਮੌਜੂਦ ਸਨ। ਮ੍ਰਿਤਕ ਆਪਣੇ ਪਿੱਛੇ ਪਿਤਾ ਤੋਂ ਇਲਾਵਾ ਪਤਨੀ ਤੇ ਦੋ ਬੱਚੇ ਛੱਡ ਗਿਆ ਐ। ਪਰਿਵਾਰ ਦੇ ਦੱਸਣ ਮੁਤਾਬਕ ਜਤਿੰਦਰ ਸਿੰਘ ਲੱਖਨੋਰ ਕੈਂਪ ਸੈਕਟਰ 91 ਮੋਹਾਲੀ ਵਿਖੇ ਤਾਇਨਾਤ ਸੀ ਜਿੱਥੇ ਡਿਊਟੀ ਦੌਰਾਨ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮੁੱਖ ਮੰਤਰੀ ਮਾਨ ਤੋਂ ਬਣਦੀ ਸਹਾਇਤਾ ਦੀ ਮੰਗ ਕੀਤੀ ਐ।