ਜਲੰਧਰ ’ਚ ਹਰਿਆਣਾ ਸੀਐਮ ’ਤੇ ਵਰ੍ਹੇ ਪ੍ਰਗਟ ਸਿੰਘ; ਪੰਜਾਬ ਅੰਦਰ ਵੋਟਾਂ ਮੰਗਣ ਆਉਣ ’ਤੇ ਚੁੱਕੇ ਸਵਾਲ; ਯਾਦ ਕਰਵਾਉਣ ਕਿਸਾਨਾਂ ’ਤੇ ਗੋਲੀਆਂ ਚਲਾਉਣ ਦਾ ਸਮਾਂ

0
58

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਅੰਦਰ ਵੋਟਾਂ ਮੰਗਣ ਆਉਣ ’ਤੇ ਨਿਸ਼ਾਨਾ ਸੇਧਿਆ ਐ। ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਵੋਟਾਂ ਮੰਗਣ ਤੇ ਸਵਾਲ ਖੜ੍ਹੇ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੋਟਾਂ ਮੰਗਣ ਲਈ ਪੰਜਾਬ ਕਿਵੇਂ ਸਕਦੇ ਨੇ। ਉਨ੍ਹਾਂ ਕਿਹਾ ਕਿ ਇਹ ਉਹੀ ਸਰਕਾਰ ਦੇ ਮੁੱਖ ਮੰਤਰੀ ਨੇ ਜਿਸ ਨੇ ਪੰਜਾਬ ਵਾਸੀਆਂ ‘ਤੇ ਲਾਠੀਚਾਰਜ ਕੀਤਾ ਅਤੇ ਗੋਲੀਆਂ ਚਲਾਈਆਂ ਸਨ ਜਿਸ ਨਾਲ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਢੁਕਵਾਂ ਜਵਾਬ ਜ਼ਰੂਰ ਦੇਣਗੇ।
ਤਰਨਤਾਰਨ ਦੇ ਐਸਐਸਪੀ ਵਿਰੁੱਧ ਚੋਣ ਕਮਿਸ਼ਨ ਦੀ ਕਾਰਵਾਈ ਬਾਰੇ ਵਿਧਾਇਕ ਨੇ ਕਿਹਾ ਕਿ ਇੱਥੇ ਚੋਣਾਂ ਹੀ ਨਹੀਂ, ਸਗੋਂ ਪੰਜਾਬ ਦੀਆਂ ਸਾਰੀਆਂ ਉਪ ਚੋਣਾਂ ਸਿਰਫ਼ ਪੁਲਿਸ ਦੀ ਤਾਕਤ ‘ਤੇ ਜਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਮੈਂ ਵਿਧਾਨ ਸਭਾ ਵਿੱਚ ਕਈ ਵਾਰ ਕਿਹਾ ਹੈ ਕਿ ਇਹ ਸੂਬਾ ਪੁਲਿਸ ਰਾਜ ਬਣ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਮੈਂ ਚੋਣ ਕਮਿਸ਼ਨ ਨੂੰ ਬੇਨਤੀ ਕਰਦਾ ਹਾਂ ਕਿ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਹੋਣ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਜਲੰਧਰ ਵਿੱਚ ਕਾਂਗਰਸ ਅਤੇ ‘ਆਪ’ ਬਾਰੇ ਕੀਤੀਆਂ ਟਿੱਪਣੀਆਂ ਬਾਰੇ ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ। ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਨੇ ਹੁਣ ਤੱਕ ਪੰਜਾਬ ਲਈ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਜੋ ਅਜੇ ਤਕ ਪੂਰਾ ਨਹੀਂ ਕੀਤਾ ਗਿਆ।

LEAVE A REPLY

Please enter your comment!
Please enter your name here