ਆਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮ ਦੀ ਅਗਾਊ ਤਿਆਰੀ; ਮੰਤਰੀ ਹਰਜੋਤ ਬੈਂਸ ਨੇ ਸ਼ੁਰੂ ਕਰਵਾਈ ਸਫਾਈ ਮੁਹਿੰਮ

0
15

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਨੇ। ਇਸੇ ਤਹਿਤ ਸਿੱਖਿਆ ਮੰਤਰੀ ਹਰਜੋਤ ਬੈਂਸ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਕਰ ਹੋਣ ਪਹੁੰਚੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਬਾਅਦ ਸ਼ਹਿਰ ਦੀ ਸਫਾਈ ਮੁਹਿੰਮ ਸ਼ੁਰੂ ਕੀਤੀ।
ਇਸ ਮੌਕੇ ਉਹਨਾਂ ਦੇ ਨਾਲ ਪਾਰਟੀ ਵਰਕਰਾਂ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕ ਵੀ ਸ਼ਾਮਿਲ ਹੋਏ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਇਲਾਕੇ ਦੇ ਸਾਰੇ ਵਾਸੀਆਂ ਨੂੰ ਇਕੱਠੇ ਹੋ ਕੇ ਆਪਣੇ ਪਵਿੱਤਰ ਸ਼ਹਿਰ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ ਤਾਂ ਜੋ ਸ਼ਹੀਦੀ ਸਮਾਗਮਾਂ ਦੌਰਾਨ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਸਹਿਣੀ ਪਵੇ।
ਦੱਸ ਦਈਏ ਕਿ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਨੂੰ ਸ਼ਹੀਦੀ ਸਮਾਗਮਾਂ ਮੌਕੇ ਵਿਸ਼ੇਸ਼ ਤਰ੍ਹਾਂ ਤਿਆਰ ਕੀਤਾ ਜਾ ਰਿਹਾ ਐ। ਇੱਥੇ ਟੈਂਟ ਸਿਟੀ ਤੋਂ ਇਲਾਵਾ ਸੁੰਦਰ ਚਿੱਤਰਕਾਰੀ ਵੀ ਕੀਤੀ ਜਾ ਰਹੀ ਹੈ ਜੋ ਕਿ ਪਵਿੱਤਰ ਸ਼ਹਿਰ ਦੀ ਹੋਂਦ ਦੇ ਸੰਜੋਏ ਰੱਖਣ ਵਿੱਚ ਕਾਰਗਰ ਸਾਬਿਤ ਹੋ ਰਹੀ ਹੈ। ਸ਼ਹਿਰ ਦੀ ਸਾਫ ਸਫਾਈ ਤੇ ਹੋਰ ਪ੍ਰਬੰਧਾਂ ਦੀ ਸੇਵਾ ਦਿਨ ਰਾਤ ਚੱਲ ਰਹੀ ਐ, ਜਿਸ ਦੀ ਮੰਤਰੀ ਹਰਜੋਤ ਬੈਂਸ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਐ। ਮੰਤਰੀ ਹਰਜੋਤ ਬੈਂਸ ਨੇ ਸਥਾਨਕ ਵਾਸੀਆਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here