ਮੋਹਾਲੀ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦਾ ਐਨਕਾਊਟਰ; ਮੁਕਾਬਲੇ ਤੋਂ ਬਾਦ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ; ਫਾਇਰਿੰਗ ਮਾਮਲੇ ’ਚ ਲੋੜੀਂਦਾ ਸੀ ਮੁਲਜ਼ਮ

0
11

ਮੋਹਾਲੀ ਦੇ ਖਰੜ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਗੁਰਗੇ ਵਿਚਾਲੇ ਮੁਠਭੇੜ ਹੋਮ ਦੀ ਖਬਰ ਸਾਹਮਣੇ ਆਈ ਐ।  ਜਾਣਕਾਰੀ ਅਨੁਸਾਰ ਰਣਬੀਰ ਰਾਣਾ ਦਾ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਜਾ ਰਿਹਾ ਸੀ ਕਿ ਪੁਲਿਸ ਟੀਮ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਰੁਕਣ ਦੀ ਥਾਂ ਗੋਲੀ ਚਲਾ ਦਿੱਤੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਐ। ਪੁਲਿਸ ਟੀਮ ਨੇ ਗੈਂਗਸਟਰ ਦੇ ਇੱਕ ਹੋਰ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਗੈਂਗਸਟਰ ਲੱਕੀ ਪਟਿਆਲ ਦੇ ਸ਼ੂਟਰ ਦੱਸੇ ਜਾ ਰਹੇ ਹਨ। ਮੁਲਜ਼ਮ ਪੰਜਾਬੀ ਗੀਤਕਾਰ ਬੰਟੀ ਬੈਂਸ ਦੇ ਘਰ ਤੇ ਗੋਲੀਬਾਰੀ ਮਾਮਲੇ ਵਿਚ ਲੋੜੀਂਦਾ ਸੀ। ਪੁਲਿਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here