ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ; ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

0
14

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸੇ ਦੌਰਾਨ ਉਨ੍ਹਾਂ ਨਾਲ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ। ਦੋਵਾਂ ਨੇ ਬਾਦਲ ਪਰਿਵਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ।
ਇਸ ਤੋਂ ਬਾਦ ਮੀਡੀਆ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਅੱਗੇ ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਐ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗਲਤ ਸਰਕਾਰ ਆਉਣ ਕਾਰਨ ਪੰਜਾਬ ਦਾ ਬਹੁਤ ਨੁਕਸਾਨ ਹੋ ਚੁੱਕਾ ਐ, ਇਸ ਲਈ ਵਾਹਿਗੁਰੂ ਅੱਗੇ ਪੰਜਾਬ ਤੇ ਪੰਥ ਦੇ ਭਲੇ ਦੀ ਅਰਦਾਸ ਕੀਤੀ ਐ। ਰਾਜਾ ਵੜਿੰਗ ਦੇ ਬਿਆਨਾਂ ਬਾਰੇ ਉਨ੍ਹਾਂ ਕਿਹਾ ਕਿ ਇਕ ਐਨੇ ਉਚੇ ਅਹੁਦੇ ਤੇ ਬੈਠੇ ਵਿਅਕਤੀ ਵੱਲੋਂ ਅਜਿਹੇ ਬਿਆਨ ਦੇਣਾ ਮੰਦਭਾਗਾ ਐ ਅਤੇ ਅਜਿਹੇ ਵਿਅਕਤੀ ਨੂੰ ਅਹੁਦੇ ਤੋਂ ਤੁਰੰਤ ਲਾਹ ਦੇਣਾ ਚਾਹੀਦਾ ਐ।

LEAVE A REPLY

Please enter your comment!
Please enter your name here