Uncategorized ਬਰਨਾਲਾ ਪੁਲਿਸ ਦਾ ਆਪਣੇ ਹੀ ਮੁਲਾਜ਼ਮ ਖਿਲਾਫ਼ ਐਕਸ਼ਨ; ਸਟੋਰਰੂਮ ’ਚ ਨਕਦੀ ਚੋਰੀ ਦੇ ਇਲਜ਼ਾਮ ਹੇਠਾਂ ਗ੍ਰਿਫਤਾਰ By admin - November 11, 2025 0 14 Facebook Twitter Pinterest WhatsApp ਬਰਨਾਲਾ ਪੁਲਿਸ ਨੇ ਆਪਣੇ ਹੀ ਮੁਲਾਜ਼ਮ ਖਿਲਾਫ ਚੋਰੀ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਐ। ਪੁਲਿਸ ਨੇ ਮੁਲਾਜ਼ਮ ਨੂੰ ਗ੍ਰਿਫਤਾਰ ਕਰ ਲਿਆ ਐ। ਦੋਸ਼ਾਂ ਦਾ ਸਾਹਮਣੇ ਕਰਨ ਵਾਲੇ ਮੁਲਾਜ਼ਮ ਦੀ ਪਛਾਣ ਕਾਂਸਟੇਬਲ ਹਰਪ੍ਰੀਤ ਸਿੰਘ ਵਾਸੀ ਭਦੌੜ, ਬਰਨਾਲਾ ਵਜੋਂ ਹੋਈ ਐ। ਉਹ ਪਿਛਲੇ 8 ਸਾਲਾਂ ਤੋਂ ਪੁਲਿਸ ਮਹਿਕਮੇ ਵਿਚ ਡਿਊਟੀ ਨਿਭਾਅ ਰਿਹਾ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਰਿਮਾਂਡ ਲੈ ਕੇ ਪੁਛਗਿੱਛ ਕੀਤੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਸਿਟੀ ਬਰਨਾਲਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਕਾਂਸਟੇਬਲ ਹਰਪ੍ਰੀਤ ਸਿੰਘ ਵਿਰੁੱਧ ਸਟੋਰਰੂਮ ਵਿੱਚੋਂ ਨਕਦੀ ਚੋਰੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਹੁਣ ਉਸ ਤੋਂ 14 ਤਰੀਕ ਤੱਕ ਰਿਮਾਂਡ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਟੀ ਬਰਨਾਲਾ ਪੁਲਿਸ ਸਟੇਸ਼ਨ ਸਮੇਂ-ਸਮੇਂ ‘ਤੇ ਵੱਖ-ਵੱਖ ਮਾਮਲਿਆਂ ਤਹਿਤ ਸਟੋਰਰੂਮ ਵਿੱਚ ਪਈ ਨਕਦੀ ਦਾ ਮਿਲਾਣ ਕੀਤਾ ਜਾਂਦਾ ਐ। ਇਸ ਵਾਰ ਨਕਦੀ ਵਿਚ ਗੜਬੜੀ ਹੋਣ ਦਾ ਸ਼ੱਕ ਹੋਇਆ ਸੀ, ਜਿਸ ਦੀ ਜਾਂਚ ਦੌਰਾਨ ਕਾਂਸਟੇਬਲ ਹਰਪ੍ਰੀਤ ਸਿੰਘ ਵੱਲੋਂ ਨਕਦੀ ਚੋਰੀ ਕਰਨ ਦਾ ਪਤਾ ਚੱਲਿਆ। ਜਿਸ ਤੋਂ ਬਾਦ ਪੁਲਿਸ ਨੇ ਸਖ਼ਤ ਰੁਖ ਅਪਨਾਉਂਦਿਆਂ ਕਾਂਸਟੇਬਲ ਹਰਪ੍ਰੀਤ ਸਿੰਘ ਵਿਰੁੱਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ 331(4) ਅਤੇ 306 ਤਹਿਤ ਮਾਮਲਾ ਦਰਜ ਕੀਤਾ ਐ। ਘਟਨਾ ਤੋਂ ਬਾਦ ਮੁਲਜਮ ਫਰਾਰ ਹੋ ਗਿਆ ਸੀ, ਜਿਸ ਨੂੰ ਗ੍ਰਿਫ਼ਤਾਰ ਕਰਕੇ 14 ਤਰੀਕ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕਾਂਸਟੇਬਲ ਹਰਪ੍ਰੀਤ ਸਿੰਘ ਵਿਰੁੱਧ ਮਾਮਲਾ ਦਰਜ ਹੋਣ ਦੇ ਨਾਲ-ਨਾਲ ਵਿਭਾਗੀ ਕਾਰਵਾਈ ਵੀ ਕੀਤੀ ਗਈ ਹੈ। ਉਸਦੀ ਤਨਖਾਹ ਵੀ ਰੋਕ ਲਈ ਗਈ ਹੈ। ਡੀਐਸਪੀ ਸਤਬੀਰ ਸਿੰਘ ਬੈਂਸ ਨੇ ਕਿਹਾ ਕਿ ਇੱਕ ਪੁਲਿਸ ਮੁਲਾਜਮ ਵੱਲੋਂ ਕੀਤੀ ਗਈ ਕਾਰਵਾਈ ਨੂੰ ਵਿਭਾਗ ਵਿਰੁੱਧ ਧ੍ਰੋਹ ਮੰਨਿਆ ਜਾਵੇਗਾ। ਇਸ ਲਈ, ਕਾਂਸਟੇਬਲ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ 14 ਤਰੀਕ ਤੱਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।