ਪੰਜਾਬ ਫਾਜਿਲਕਾ ਦੇ ਪਿੰਡ ਸਿੰਘਪੁਰਾ ’ਚ ਨੌਜਵਾਨ ਵੱਲੋਂ ਖੁਦਕੁਸ਼ੀ; ਫਾਹਾ ਲੈ ਕੇ ਸਮਾਪਤ ਕੀਤੀ ਜੀਵਨ ਲੀਲਾ; ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ By admin - November 11, 2025 0 18 Facebook Twitter Pinterest WhatsApp ਫਾਜਿਲਕਾ ਦੇ ਪਿੰਡ ਸਿੰਘਪੁਰਾ ਵਿਖੇ ਇਕ 25 ਸਾਲਾ ਨੌਜਵਾਨਾਂ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਲੈਣ ਦੀ ਖਬਰ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮ੍ਰਿਤਕ ਦੇ ਪਰਿਵਾਰ ਮੈਂਬਰਾਂ ਦੇ ਦੱਸਣ ਮੁਤਾਬਕ ਮ੍ਰਿਤਕ ਦੇ ਰਿਸ਼ਤੇਦਾਰੀ ਵਿਚ ਭਾਬੀ ਲੱਗਦੀ ਮਹਿਲਾ ਨਾਲ ਪ੍ਰੇਮ ਸਬੰਧ ਸਨ ਅਤੇ ਦੋਵਾਂ ਵਿਚਾਲੇ ਝਗੜਾ ਹੋਣ ਦੇ ਚਲਦਿਆਂ ਉਸ ਨੇ ਇਹ ਕਦਮ ਚੁੱਕਿਆ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ। ਮ੍ਰਿਤਕ ਦੀ ਪਛਾਣ ਸੰਜੇ ਕੁਮਾਰ ਵਜੋਂ ਹੋਈ ਹੈ, ਜੋ ਤਰਖਾਣ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਪਰਿਵਾਰ ਦੇ ਦੱਸਣ ਮੁਤਾਬਕ ਉਸ ਦੇ ਰਿਸ਼ਤੇਦਾਰੀ ਵਿਚ ਭਾਬੀ ਲੱਗਦੀ ਮਹਿਲਾ ਨਾਲ ਪ੍ਰੇਮ ਸਬੰਧ ਸਨ। ਦੋਵਾਂ ਵਿਚਾਲੇ ਇਹ ਰਿਸ਼ਤਾ ਪਿਛਲੇ ਸੱਤ ਤੋਂ ਅੱਠ ਸਾਲਾਂ ਤੋਂ ਚੱਲ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਕਈ ਪੰਚਾਇਤਾਂ ਬੁਲਾਈਆਂ ਗਈਆਂ ਪਰ ਸਥਿਤੀ ਠੀਕ ਨਹੀਂ ਹੋਈ। ਪਰਿਵਾਰ ਦੇ ਦੱਸਣ ਅਨੁਸਾਰ ਔਰਤ ਨੂੰ ਵਾਰ-ਵਾਰ ਸੰਜੇ ਨਾਲ ਗੱਲ ਨਾ ਕਰਨ ਦੀ ਸਲਾਹ ਦਿੱਤੀ ਗਈ ਪਰ ਉਨ੍ਹਾਂ ਵਿਚਕਾਰ ਗੱਲਬਾਤ ਦੁਬਾਰਾ ਸ਼ੁਰੂ ਹੋ ਜਾਂਦੀ ਸੀ। ਜਦੋਂ ਔਰਤ ਦਾ ਪਤੀ ਕੰਮ ‘ਤੇ ਜਾਂਦਾ ਸੀ ਤਾਂ ਉਹ ਸੰਜੇ ਦੇ ਨਾਲ ਰਹਿੰਦੀ ਸੀ। ਹਾਲ ਹੀ ਵਿੱਚ ਸੰਜੇ ਅਤੇ ਔਰਤ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਤੋਂ ਬਾਅਦ ਸੰਜੇ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਲਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਪੰਚਾਇਤ ਦੀ ਹਾਜਰੀ ਵਿਚ ਕਮਰੇ ਦਾ ਦਰਵਾਜ਼ਾ ਤੋੜ ਕੇ ਲਾਸ਼ ਨੂੰ ਬਾਹਰ ਕੱਢਿਆ ਗਿਆ। ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਧਾਰਾ 194 ਦੇ ਤਹਿਤ ਕਾਰਵਾਈ ਆਰੰਭ ਦਿੱਤੀ ਐ। ਪੁਲਿਸ ਅਧਿਕਾਰੀ ਨੇ ਜਾਂਚ ਤੋਂ ਬਾਦ ਅਗਲੀ ਕਾਰਵਾਈ ਕਰਨ ਦੀ ਗੱਲ ਕਹੀ ਐ।