ਪੰਜਾਬ ਮੋਗਾ ਪੁਲਿਸ ਵੱਲੋਂ ਅਹਿਮ ਥਾਵਾਂ ਦੀ ਚੈਕਿੰਗ; ਸ਼ੱਕੀ ਵਿਅਕਤੀਆਂ ਤੋਂ ਕੀਤੀ ਜਾ ਰਹੀ ਪੁਛਗਿੱਛ By admin - November 12, 2025 0 19 Facebook Twitter Pinterest WhatsApp ਦਿੱਲੀ ਧਮਾਕੇ ਤੋਂ ਬਾਅਦ ਮਿਲੇ ਇਨਪੁੱਟਾਂ ਦੇ ਤਹਿਤ ਮੋਗਾ ਪੁਲਿਸ ਵੀ ਅਲਰਟ ‘ਤੇ ਹੈ। ਇਸ ਦੇ ਚਲਦਿਆਂ ਪੁਲਿਸ ਵੱਲੋਂ ਪਿਛਲੀ ਰਾਤ ਤੋਂ ਹੀ ਸ਼ਹਿਰ ਦੇ ਐਂਟਰੀ ਪੁਆਇੰਟਾਂ ‘ਤੇ ਨਾਕਾਬੰਦੀ ਕਰ ਕੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਐ। ਐਸਐਸਪੀ ਅਜੈ ਗਾਂਧੀ ਦੀਆਂ ਹਿਦਾਇਤਾਂ ਅਨੁਸਾਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ 125 ਪੁਲਿਸ ਮੁਲਾਜਮਾਂ ਦੇ ਨਾਲ ਬੱਸ ਅੱਡੇ ਦੀ ਚੈਕਿੰਗ ਕੀਤੀ। ਪੁਲਿਸ ਵੱਲੋਂ ਕੁੱਝ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਕੇ ਪੁਛਗਿੱਛ ਵੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਕੱਲ੍ਹ ਤੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਹੁਣ ਬੱਸ ਅੱਡੇ ਦੀ ਤਲਾਸ਼ੀ ਲਈ ਗਈ ਹੈ। ਇਸ ਦੌਰਾਨ ਸ਼ੱਕੀ ਗਤੀਵਿਧੀਆਂ ‘ਤੇ ਨਿਗਰਾਨੀ ਰੱਖੀ ਗਈ ਅਤੇ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦੀ ਪੁਲਿਸ ਅਲਰਟ ‘ਤੇ ਹੈ। ਉਨ੍ਹਾਂ ਨੇ ਲੋਕਾਂ ਨੂੰ ਅਜਿਹੀ ਸਥਿਤੀ ਵਿੱਚ ਪੁਲਿਸ ਨਾਲ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੇਖਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ।