ਪੰਜਾਬ ਮੁਕਤਸਰ ’ਚ ਹਾਦਸੇ ਦੌਰਾਨ ਇਕ ਮੌਤ, ਕਈ ਜ਼ਖਮੀ; ਬਲੈਰੋ ਕੈਪਰ ਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ By admin - November 12, 2025 0 15 Facebook Twitter Pinterest WhatsApp ਮੁਕਤਸਰ ਸਾਹਿਬ ਵਿਖੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਕਈ ਹੋਰਾਂ ਜ਼ਖਮੀ ਹੋਣ ਦੀ ਖਬਰ ਐ। ਜ਼ਖਮੀਆਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਇਹ ਹਾਦਸਾ ਇਕ ਬਲੈਰੋ ਕੈਂਪਰ ਤੇ ਬੱਸ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ ਐ। ਹਾਦਸੇ ਵਿਚ ਇੱਕ ਦੀ ਮੌਤ, ਇੱਕ ਗੰਭੀਰ ਜਖਮੀ ਹੋ ਗਿਆ। ਬੱਸ ਵਿਚ ਬੈਠੀਆਂ ਸਵਾਰੀਆਂ ਨੂੰ ਵੀ ਸੱਟਾਂ ਲੱਗੀਆਂ ਨੇ, ਜਿਨ੍ਹਾਂ ਨੂੰ ਮੌਕੇ ਤੇ ਪਹੁੰਚੀ ਐਸਐਸਐਫ ਫੋਰਸ ਨੇ ਹਸਪਤਾਲ ਭਰਤੀ ਕਰਵਾਇਆ ਐ। ਗੰਭੀਰ ਜ਼ਖਮੀ ਦੀ ਪਹਿਚਾਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਬਲਵੰਤ ਸਿੰਘ ਨੰਗਲ ਅਤੇ ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਢਿੱਲੋਂ ਇਕਾਈ ਪ੍ਰਧਾਨ ਕੋਟਕਪੂਰਾ ਵੱਜੋਂ ਹੋਈ ਹੈ। ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ।