ਬਟਾਲਾ ਪੁਲਿਸ ਵੱਲੋਂ ਗਰਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ; ਦੋ ਜਣਿਆਂ ਨੂੰ ਸਾਜ਼ਿਸ਼ ਦੇ ਦੋਸ਼ਾਂ ਤਹਿਤ ਕੀਤਾ ਗ੍ਰਿਫਤਾਰ; ਥਾਣਿਆਂ ਤੇ ਪੁਲਿਸ ਚੌਂਕੀਆਂ ’ਤੇ ਹਮਲੇ ਦੀ ਸੀ ਯੋਜਨਾ

0
13

ਬਟਾਲਾ ਪੁਲਿਸ ਨੇ ਪੁਲਿਸ ਥਾਣਿਆਂ ਤੇ ਚੌਂਕੀਆਂ ਤੇ ਗਰਨੇਡ ਹਮਲੇ ਕਰ ਕੇ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪਰਦਾਲ਼ਫਾਸ਼ ਕੀਤਾ ਐ। ਪੁਲਿਸ ਨੇ ਦੋ ਜਣਿਆਂ ਨੂੰ  ਗੁਪਤ ਸੂਚਨਾ ਦੇ ਅਧਾਰ ਤੇ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਦੇ ਦੱਸਣ ਮੁਤਾਬਕ ਦੋਵਾਂ ਦੇ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਨਾਲ ਸਬੰਧ ਹਨ, ਜਿਨ੍ਹਾਂ ਦੇ ਇਸ਼ਾਰੇ ਤੇ ਉਹ ਪੁਲਿਸ ਥਾਣਿਆਂ ਤੇ ਚੌਕੀਆਂ ਤੇ ਗਰਨੇਡ ਹਮਲੇ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਵੱਲੋਂ ਮੁਲਜਮਾਂ ਦਾ ਰਿਮਾਂਡ ਲੈ ਕੇ ਜਾਂਚ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸ.ਐੱਚ.ਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪੰਥਬੀਰ ਸਿੰਘ ਉਰਫ ਪੰਥ ਅਤੇ ਜਸਕੀਰਤ ਸਿੰਘ ਵਾਸੀਆਨ ਪੁਰੀਆਂ ਕਲਾਂ ਜਿਨਾਂ ਦੇ ਗੈਂਗਸਟਰਾਂ ਨਾਲ ਸੰਬੰਧ ਹਨ ਅਤੇ ਇਹ ਦੋਵੇਂ ਵਿਦੇਸ਼ ਵਿਚ ਬੈਠੇ ਗੈਂਗਸਟਰ ਮਨੂੰ ਅਗਵਾਨ ਅਤੇ ਮਨਿੰਦਰ ਉਰਫ ਬਿੱਲਾ ਵਾਸੀ ਦਕੋਹਾ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਕੋਲੋਂ ਗਰਨੇਡ ਮੰਗਵਾ ਰਹੇ ਹਨ। ਉਨਾਂ ਕਿਹਾ ਕਿ ਉਕਤ ਵਿਅਕਤੀਆਂ ਨੇ ਥਾਣਿਆਂ, ਚੌਂਕੀਆਂ ਅਤੇ ਹੋਰ ਸਰਕਾਰੀ ਇਮਾਰਤਾਂ ’ਤੇ ਗਰਨੇਡ ਸੁੱਟਣੇ ਹਨ ਅਤੇ ਇਹ ਦੋਵੇਂ ਚੋਰੀ ਦੇ ਮੋਟਰ ਸਾਈਕਲ ’ਤੇ ਬਟਾਲਾ ’ਚ ਰੇਕੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀਆਂ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਨਾਂ ਵਿਅਕਤੀਆਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਨਾਂ ਪਾਸੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here