ਜਲੰਧਰ ’ਚ ਗੋਲੀ ਲੱਗਣ ਨਾਲ ਸਖ਼ਸ਼ ਦੀ ਮੌਤ; ਰਾਈਫਲ ਸਾਫ਼ ਕਰਨ ਦੌਰਾਨ ਚੱਲੀ ਗੋਲੀ; ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ

0
13

ਜਲੰਧਰ ਦੇ ਕਾਰਾ ਸੰਘਿਆ ਰੋਡ ’ਤੇ ਸਥਿਤ ਅਮਰ ਇਨਕਲੇਵ ਕਾਲੋਨੀ ਵਿਖੇ ਇਕ ਘਰ ਵਿਚ ਅਚਾਨਕ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਐ।  ਮ੍ਰਿਤਕ ਦੀ ਪਛਾਣ ਹਰੀਸ਼ ਚੰਦਰ (72) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰੀਸ਼ ਚੰਦਰ ਆਪਣੀ 12 ਬੋਰ ਲਾਇਸੈਂਸੀ ਰਾਈਫਲ ਸਾਫ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਭਾਰਗਵ ਕੈਂਪ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਮੌਕੇ ‘ਤੇ ਪਹੁੰਚੇ ਏਸੀਪੀ ਵੈਸਟ ਸਰਵਨਜੀਤ ਸਿੰਘ ਦੇ ਦੱਸਣ ਮੁਤਾਬਕ ਮ੍ਰਿਤਕ ਆਪਣੇ ਘਰ ਦੇ ਬਾਹਰ ਬੈਠਾ ਆਪਣੀ ਲਾਇਸੈਂਸੀ 12 ਬੋਰ ਰਾਈਫਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here