ਪੰਜਾਬ ਮੋਗਾ ’ਚ ਅੱਗ ਦਾ ਗੋਲਾ ਬਣੀ ਚਲਦੀ ਕਾਰ; ਸੁਆਹ ਹੋਈ ਕਾਰ, ਜਾਨੀ ਨੁਕਸਾਨ ਤੋਂ ਬਚਾਅ By admin - November 14, 2025 0 12 Facebook Twitter Pinterest WhatsApp ਮੋਗਾ ਵਿਚ ਅੱਜ ਉਸ ਵੇਲੇ ਵੱਡਾ ਹਾਦਸਾ ਟੱਲ ਗਿਆ ਜਦੋਂ ਪਿੰਡ ਦੁਨੇਕੇ ਨੇੜੇ ਨਿਰਮਾਣ ਅਧੀਨ ਪੁਲ ਨੇੜੇ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੀ ਕਾਰ ਅੱਗ ਦਾ ਗੋਲਾ ਬਣ ਗਈ। ਗਨੀਮਤ ਇਹ ਰਹੀ ਕਿ ਕਾਰ ਡਰਾਈਵਰ ਤੇ ਨਾਲ ਬੈਠਾ ਵਿਅਕਤੀ ਸਮਾਂ ਰਹਿੰਦੇ ਬਾਹਰ ਨਿਕਲ ਗਏ ਸਨ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਦੇਰ ਹੋ ਚੁੱਕੀ ਸੀ ਤੇ ਕਾਰ ਸੜ ਕੇ ਸੁਆਹ ਹੋ ਚੁੱਕੀ ਸੀ। ਇਹ ਕਾਰ ਇਕ ਡਰਾਇਵਿੰਗ ਸਕੂਲ ਦੀ ਦੱਸੀ ਜਾ ਰਹੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਮੋਗਾ ਫਾਇਰ ਬ੍ਰਿਗੇਡ ਦੀ ਟੀਮ ਨੇ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਕਾਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਜਦੋਂ ਉਹ ਪਹੁੰਚੇ ਤਾਂ ਅੱਗ ਕਾਫ਼ੀ ਜ਼ਿਆਦਾ ਫੈਲ ਚੁੱਕੀ ਸੀ, ਜਿਸ ਨੂੰ ਭਾਰੀ ਮੁਸ਼ੱਕਤ ਤੋਂ ਬਾਅਦ ਕਾਬੂ ਕੀਤਾ ਗਿਆ। ਘਟਨਾ ਵਿੱਚ ਡਰਾਈਵਰ ਅਤੇ ਨਾਲ ਬੈਠੇ ਵਿਅਕਤੀ ਦਾ ਵਾਲ ਵਾਲ ਬਚਾਅ ਹੋ ਗਿਆ ਐ। ਦੋਵਾਂ ਨੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਜਾਣਕਾਰੀ ਅਨੁਸਾਰ, ਕਾਰ ਇੱਕ ਡਰਾਈਵਿੰਗ ਸਕੂਲ ਦੀ ਸੀ ਜੋ ਨਵੇਂ ਸਿਖਿਆਰਥੀਆਂ ਨੂੰ ਸਿਖਲਾਈ ਦਿੰਦਾ ਹੈ। ਅੱਗ ਐਨੀ ਭਿਆਨਕ ਸੀ ਕਿ ਕਾਰ ਸੜ ਕੇ ਸੁਆਹ ਹੋ ਚੁੱਕੀ ਸੀ ਅਤੇ ਆਲੇ-ਦੁਆਲੇ ਦੇ ਇਲਾਕੇ ਅੰਦਰ ਵੀ ਧੂੰਆਂ ਫੈਲਾ ਹੋਇਆ ਸੀ। ਲੋਕਾਂ ਨੇ ਅੱਗ ਬੁਝਾਉਣ ਵਾਲਿਆਂ ਦੀ ਹਿੰਮਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ, ਤਾਂ ਹਾਦਸਾ ਹੋਰ ਵੀ ਭਿਆਨਕ ਹੋ ਸਕਦਾ ਸੀ।