ਫਤਹਿਗੜ੍ਹ ਡੀਸੀ ਦਫਤਰ ਅੱਗੇ ਆਗਣਵਾੜੀ ਯੂਨੀਅਨ ਦਾ ਧਰਨਾ; ਲਟਕ ਰਹੀਆਂ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

0
17

 

ਆਗਣਵਾੜੀ ਮੁਲਾਜ਼ਮਾਂ ਵੱਲੋਂ ਅੱਜ ਫਤਹਿਗੜ੍ਹ ਸਾਹਿਬ ਡੀਸੀ ਦਫਤਰ ਅੱਗੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ।  ਆਲ ਇੰਡੀਅਨ ਫੈਡਰੇਸ਼ਨ ਦੇ ਸੱਦੇ ਤੇ ਆਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਇੱਕਠੇ ਹੋ ਕੇ ਆਪਣੀਆਂ ਹੱਕੀ ਮੰਗਾਂ ਲਈ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਨੇ ਪਰ ਸਰਕਾਰਾਂ ਵੱਲੋਂ ਅਣਗੋਲਿਆ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਵੱਲ ਛੇਤੀ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਉਹਨਾਂ ਵਲੋਂ ਆਪਣੀਆਂ ਬਹੁਤ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਕ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਰਕਾਰਾਂ ਲਗਾਤਾਰ ਅਣਗੋਲਿਆ ਕਰ ਰਹੀਆਂ। ਉਹਨਾਂ ਨੇ ਕਿਹਾ ਕਿ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ICDs ਯੋਜਨਾ ਦੇ 50ਸਾਲ ਪੂਰੇ ਹੋ ਗਏ ਹਨ ਪਰ ਸਰਕਾਰ ਨੇ ਸਿਰਫ਼ ICDC ਯੋਜਨਾ ਨੂੰ ਅਣਗੋਲਿਆਂ ਨਹੀਂ ਕੀਤਾ ਬਲਕਿ ਆਗਣਵਾੜੀ ਵਰਕਰਾਂ ਹੈਲਪਰਾਂ ਦੇ ਯੋਗਦਾਨ ਨੂੰ ਵੀ ਅਣਡਿਠਾ ਕੀਤਾ ਹੈ। ਇੰਡੀਆ ਫੈਡਰੇਸ਼ਨ ਆਫ ਆਗਣਵਾੜੀ ਵਰਕਰ ਅਤੇ ਹੈਲਪਰ ਦੇ ਬੈਨਕ ਹੇਠ ਇਸ ਯੋਜਨਾ ਅਤੇ ਇਸ ਦੇ ਹਜਾਰਾਂ ਫਰੰਟ ਲਾਈਨ ਵਰਕਰਾਂ ਦੇ ਇਸ ਅਪਮਾਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਜਿਨ੍ਹਾਂ ਨੇ ਮਾਨਭੱਤੇ ਵਰਗੀ ਮਮੂਲੀ ਰਕਮ ਲਈ ਸਾਲਾਂ ਤੋਂ ਇੱਕਨੇ ਕੰਮ ਕਰਦੇ ਸਮਾਜ ਲਈ ਜਬਰਦਸਤ ਕੁਰਬਾਨੀਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਮੰਤਰਲਾ ਢੁਕਵੇਂ ਸਮਾਗਮਾਂ ਦਾ ਆਯੋਜਨ ਕਰੇ ਅਤੇ ICOS ਦੀ ਗੋਲਡਨ ਜੁਬਲੀ ਨੂੰ ਢੁਕਵੇ ਢੰਗ ਨਾਲ ਮਨਾਉਣ ਦਾ ਪ੍ਰਬੰਧ ਕਰੇ। ਉਹਨਾਂ ਨੇ ਕਿਹਾ ਕਿ ਹੁਣ ਆਗਣਵਾੜੀ ਵਿੱਚ ਲਾਭ ਲੈਣ ਵਾਲੇ ਲਾਭਪਾਤਰੀਆਂ ਵੀ ਇੱਕ ਵੱਡੀ ਸਮੱਸਿਆ ਆ ਗਈ ਹੈ ਸਰਕਾਰ ਉਨ੍ਹਾਂ ਨੂੰ ਰਾਸ਼ਨ ਲੈਣ ਲਈ FRS (ਹਰ ਵਾਰ 200-300 ਗ੍ਰਾਮ ਰਾਸ਼ਨ ਲਈ ਆਪਣੇ ਚਿਹਰੇ ਦੀ ਪਛਾਣ ਕਰਵਾਉਣੀ, ਵਰਗੀਆਂ ਸ਼ਰਤਾਂ ਰੱਖ ਕੇ ਉਨ੍ਹਾਂ ਨੂੰ ਰਾਸਨ ਤੋਂ ਵਾਂਝਾ ਕਰਨਾ ਚਾਹੀਦਾ ਹੈ। ਸਰਕਾਰ ਬਜਟ ਵਧਾਉਣ ਦੀ ਜਗ੍ਹਾ ਪੋਸਟ ਟਰੈਕਰ ਦੇ ਨਾਂ ਤੇ ਨਿਗਰਾਨੀ ਰੱਖਣ ਦੇ ਨਾਂ ਉੱਤੇ ਲਾਭਪਾਤਰੀਆਂ ਨੂੰ ਲਾਭ ਤੋਂ ਵਾਂਝਾ ਰੱਖਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।

LEAVE A REPLY

Please enter your comment!
Please enter your name here