ਪੰਜਾਬ ਮੋਗਾ ਪੁਲਿਸ ਵੱਲੋਂ ਦਹਿਸ਼ਤੀ ਹਮਲੇ ਦੀ ਕੋਸ਼ਿਸ਼ ਨਾਕਾਮ; 4 ਨੌਜਵਾਨ ਨੂੰ ਪੈਟਰੋਲ ਬੰਬਾਂ ਸਮੇਤ ਕੀਤਾ ਕਾਬੂ; ਦਿੱਲੀ ਤੋਂ ਬਾਅਦ ਪੰਜਾਬ ’ਚ ਧਮਾਕੇ ਦਾ ਸ਼ੱਕ By admin - November 14, 2025 0 14 Facebook Twitter Pinterest WhatsApp ਮੋਗਾ ਪੁਲਿਸ ਨੇ ਪੰਜਾਬ ਅੰਦਰ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਐ। ਪੁਲਿਸ ਨੇ ਚਾਰ ਜਣਿਆਂ ਨੂੰ 2 ਪੈਟਰੋਲ ਬੰਬਾਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਸ਼ੱਕੀਆਂ ਬਾਰੇ ਗੁਪਤ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਦੋ ਮੋਟਰ ਸਾਈਕਲ ਤੇ ਸਵਾਰ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ ਤਿੰਨ ਪਟਰੌਲ ਬੰਬ ਬਰਾਮਦ ਕੀਤੇ ਨੇ, ਜਿਨ੍ਹਾਂ ਦੀ ਵਰਤੋਂ ਦਹਿਸ਼ਤ ਫੈਲਾਉਣ ਲਈ ਕਰਨ ਦਾ ਸ਼ੱਕ ਐ। ਪੁਲਿਸ ਨੇ ਮੁਲਜਮਾਂ ਦਾ ਰਿਮਾਂਡ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਚਾਰ ਨੌਜਵਾਨ ਦੋ ਮੋਟਰਸਾਈਕਲਾਂ ‘ਤੇ ਸਵਾਰ ਸਨ। ਇੱਕ ਜ਼ਿੰਮੇਵਾਰ ਰਾਹਗੀਰ ਨੂੰ ਮੋੜੀਆਂ ਹੋਈਆਂ ਨੰਬਰ ਪਲੇਟਾਂ ਕਾਰਨ ਸ਼ੱਕ ਹੋਇਆ ਅਤੇ ਉਸਨੇ ਸਮੇਂ ਸਿਰ ਬਾਘਾਪੁਰਾਣਾ ਪੁਲਿਸ ਨੂੰ ਸੂਚਿਤ ਕੀਤਾ, ਜਿਸ ‘ਤੇ ਥਾਣਾ ਬਾਘਾਪੁਰਾਣਾ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਨਾਲ ਮਿਲ ਕੇ ਉਸ ਜਗ੍ਹਾ ‘ਤੇ ਛਾਪਾ ਮਾਰਿਆ ਅਤੇ ਚਾਰਾਂ ਨੌਜਵਾਨਾਂ ਦੇ ਕਬਜ਼ੇ ਵਿੱਚੋਂ ਤਿੰਨ ਪੈਟਰੋਲ ਬੰਬ ਬਰਾਮਦ ਕੀਤੇ। ਡੀਐਸਪੀ ਸਿੱਧੂ ਨੇ ਦੱਸਿਆ ਕਿ ਚਾਰੇ ਨੌਜਵਾਨ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੇ ਸਬ-ਡਵੀਜ਼ਨ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ ਵਿੱਚ ਇੱਕ ਸਾਈਕਲ ਦੀ ਦੁਕਾਨ ‘ਤੇ ਪੈਟਰੋਲ ਬੰਬ ਸੁੱਟਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀਆਂ ਤਾਰਾਂ ਵਿਦੇਸ਼ਾਂ ਨਾਲ ਜੁੜੀਆਂ ਹੋਈਆਂ ਹਨ। ਮਾਣਯੋਗ ਅਦਾਲਤ ਨੇ ਉਨ੍ਹਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਸ ਰਿਮਾਂਡ ਦੌਰਾਨ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ।