ਸੰਗਰੂਰ ’ਚ ਮੰਤਰੀ ਬਰਿੰਦਰ ਗੋਇਲ ਨੇ ਵੰਡੀ ਮੁਆਵਜ਼ਾ ਰਾਸ਼ੀ; 280 ਹੜ੍ਹ ਪੀੜਤਾਂ ਨੂੰ ਸੌਂਪੇ 1.02 ਕਰੋੜ ਦੇ ਮਨਜੂਰੀ ਪੱਤਰ

0
59

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਵਾਈ ਦਾ ਕੰਮ ਲਗਾਤਾਰ ਜਾਰੀ ਐ। ਇਸੇ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅੱਜ ਲਹਿਰਾਗਾਗਾ ਦੇ 280 ਹੜ੍ਹ ਪੀੜਤਾਂ ਨੂੰ 1 ਕਰੋੜ 2 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦੇ ਮਨਜੂਰੀ ਪੱਤਰ ਵੰਡੇ ਗਏ।  ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਵੱਧ ਐ ਅਤੇ ਸਾਰੇ ਪੀੜਤਾਂ ਤਕ ਰਾਹਤ ਪਹੁੰਚਾਉਣ ਦਾ ਕੰਮ ਲਗਾਤਾਰ ਜਾਰੀ ਐ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਨੂੰ ਵੀ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਸਰਕਾਰ ਪੂਰੇ ਨਿਸ਼ਚੇ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਨੁਕਸਾਨ ਦੇ ਸਰਵੇਖਣ ਤੋਂ ਬਾਅਦ ਮੁਆਵਜ਼ਾ ਰਾਸ਼ੀ ਸਿੱਧੇ ਪ੍ਰਭਾਵਿਤ ਲੋਕਾਂ ਦੇ ਖਾਤਿਆਂ ਵਿੱਚ ਬਿਨਾਂ ਕਿਸੇ ਦੇਰੀ ਦੇ ਜਮ੍ਹਾਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਹੀ ਸੂਬੇ ਦੀ ਤਰੱਕੀ ਦਾ ਮੂਲ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਕਈ ਪੱਧਰਾਂ ’ਤੇ ਕੰਮ ਕੀਤਾ ਜਾ ਰਿਹਾ ਹੈ — ਚਾਹੇ ਉਹ ਨਵੇਂ ਸਿੰਚਾਈ ਪ੍ਰੋਜੈਕਟ ਹੋਣ, ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਹੋਵੇ ਜਾਂ ਕਿਸਾਨੀ ਨਾਲ ਜੁੜੇ ਢਾਂਚਾਗਤ ਸੁਧਾਰ।
ਉਨ੍ਹਾਂ ਅੱਗੇ ਦੱਸਿਆ ਕਿ ਹਲਕਾ ਲਹਿਰਾਗਾਗਾ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ, ਜਿਸ ਵਿੱਚ ਸੜਕਾਂ ਦੀ ਕਾਇਆ ਕਲਪ, ਪਾਣੀ ਨਿਕਾਸ ਪ੍ਰਣਾਲੀ ਦਾ ਸੁਧਾਰ ਅਤੇ ਖੇਤੀ ਨਾਲ ਜੁੜੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਹਰ ਯੋਗ ਲਾਭਪਾਤਰੀ ਤਕ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਣ। ਇਸ ਮੌਕੇ ਮੁਆਵਜ਼ਾ ਲੈਣ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਇਸ ਤੇਜ਼ ਅਤੇ ਪਾਰਦਰਸ਼ੀ ਕਾਰਜ ਪ੍ਰਣਾਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਘੱਗਰ ਦਰਿਆ ਦੇ ਪ੍ਰਭਾਵ ਹੇਠ ਆਉਂਦੇ ਮੂਨਕ ਖੇਤਰ ਦੇ ਕਈ ਪਿੰਡਾਂ ਨੂੰ ਇਸ ਵਾਰ ਸਰਕਾਰ ਦੇ ਉਪਰਾਲਿਆਂ ਕਾਰਨ ਵੱਡੇ ਨੁਕਸਾਨ ਤੋਂ ਬਚਾਉਣ ਵਿੱਚ ਸਫਲਤਾ ਮਿਲੀ ਹੈ।

LEAVE A REPLY

Please enter your comment!
Please enter your name here