ਮੋਗਾ ’ਚ ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਇਕ ਜਣੇ ਦੀ ਹੋਈ ਮੌਤ, ਦੋ ਗੰਭੀਰ ਜ਼ਖਮੀ

0
49

ਮੋਗਾ ਦੇ ਲੁਧਿਆਣਾ ਰੋਡ ’ਤੇ ਪਿੰਡ ਮਹਿਣਾ ਨੇੜੇ ਉਸ ਸਮੇਂ ਇੱਕ ਵੱਡਾ ਹਾਦਸਾ ਵਾਪਰਿਆ ਜਦੋਂ ਲੁਧਿਆਣਾ ਤੋਂ ਆ ਰਹੀ ਕਾਰ ਸੜਕ ਕੰਢੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਮੋਗਾ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਨੂੰ ਗੰਭੀਰ ਹਾਲਤ ਕਾਰਨ ਨਿੱਜੀ ਹਸਪਤਾਲ ਵਿਚ ਦਾਖਲ਼ ਕਰਵਾਇਆ ਐ। ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

ਹਾਦਸੇ ’ਚ ਜ਼ਖਮੀ ਹੋਏ ਗੁਰਜੀਤ ਸਿੰਘ ਦੇ ਦੱਸਣ ਮੁਤਾਬਕ ਮੇਰੇ ਪਿਤਾ ਡੀ.ਐਮ.ਸੀ ਹਸਪਤਾਲ ਲੁਧਿਆਣਾ ਵਿੱਚ ਦਾਖਲ ਹਨ ਅਤੇ ਮੈਂ ਪਿਛਲੇ ਦਸ ਦਿਨਾਂ ਤੋਂ ਉਨ੍ਹਾਂ ਦੀ ਦੇਖਭਾਲ ਕਰ ਰਿਹਾ ਹਾਂ। ਅੱਜ ਮੇਰਾ ਚਾਚਾ ਜੋ ਮੇਰੇ ਪਿਤਾ ਨਾਲ ਕੰਮ ਕਰਦਾ ਹੈ, ਉਨ੍ਹਾਂ ਦਾ ਹਾਲ-ਚਾਲ ਪੁੱਛਣ ਆਇਆ ਅਤੇ ਮੈਂ ਵੀ ਉਨ੍ਹਾਂ ਨਾਲ ਜ਼ੀਰਾ ਜਾਣ ਲਈ ਵਾਪਸ ਆਇਆ ਅਤੇ ਮੈਂ ਪਿਛਲੀ ਸੀਟ ’ਤੇ ਸੀ ਅਤੇ ਚਾਚਾ ਅਤੇ ਉਨ੍ਹਾਂ ਦੇ ਸਾਥੀ ਅੱਗੇ ਸਨ ਅਤੇ ਉਨ੍ਹਾਂ ਨੂੰ ਪਤਾ ਨਹੀਂ ਲੱਗਾ ਕਿ ਅਚਾਨਕ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ।

ਉਨ੍ਹਾਂ ਦੱਸਿਆ ਕਿ ਮੈਂ ਇੱਥੇ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹਾਂ ਅਤੇ ਹਾਕਮ ਸਿੰਘ ਗੱਡੀ ਚਲਾ ਰਿਹਾ ਸੀ ਅਤੇ ਅਜੀਤ ਸਿੰਘ ਉਨ੍ਹਾਂ ਦੇ ਨਾਲ ਬੈਠਾ ਸੀ। ਇਸ ਹਾਦਸੇ ਵਿੱਚ ਹਾਕਮ ਸਿੰਘ ਦੀ ਮੌਤ ਹੋ ਗਈ ਅਤੇ ਅਜੀਤ ਸਿੰਘ ਡੀ.ਐਮ.ਸੀ. ਵਿੱਚ ਇਲਾਜ ਅਧੀਨ ਹੈ। ਅਸੀਂ ਸਾਰੇ ਜ਼ੀਰਾ ਦੇ ਰਹਿਣ ਵਾਲੇ ਹਾਂ ਅਤੇ ਜ਼ੀਰਾ ਜਾਂਦੇ ਸਮੇਂ ਮਹਿਣਾ ਨੇੜੇ ਇਹ ਹਾਦਸਾ ਵਾਪਰ ਗਿਆ। ਉਧਰ ਮੌਕੇ ਤੇ ਪਹੁੰਚੀ ਮਹਿਣਾ ਥਾਣੇ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਦੇ ਦੱਸਣ ਮੁਤਾਬਕ ਗੱਡੀ ਕਾਫੀ ਤੇਜ਼ ਰਫ਼ਤਾਰ ਵਿਚ ਸੀ ਜਿਸ ਦੇ ਚਲਦਿਆਂ ਬੇਕਾਬੂ ਹੋ ਕੇ ਟਰੱਕ ਨਾਲ ਟਕਰਾਈ ਐ।

LEAVE A REPLY

Please enter your comment!
Please enter your name here