ਫਰੀਦਕੋਟ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ; ਦੋ ਮੁਲਜ਼ਮਾਂ ਨੂੰ ਅਸਲੇ ਸਮੇਤ ਕੀਤਾ ਗ੍ਰਿਫਤਾਰ; ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਖ ’ਚ ਸੀ ਮੁਲਜ਼ਮ

0
59

ਫਰੀਦਕੋਟ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਦੋ ਮੁਲਜ਼ਮਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਐ। ਦੋਵੇਂ ਮੁਲਜਮ ਕਿਸੇ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਖ ਵਿਚ ਸੀ। ਪੁਲਿਸ ਨੇ ਮੁਲਜਮਾਂ ਤੋਂ ਇਕ ਪਿਸਟਲ, ਇਕ ਮੈਗਜੀਨ ਅਤੇ ਜਿੰਦਾ ਰੌਂਦ ਬਰਾਮਦ ਕੀਤੇ ਹਨ। ਮੁਲਜਮਾਂ ਦੀ ਪਛਾਣ ਕਰਨ ਕੁਮਾਰ ਉਰਫ ਨੈਸੀ  ਅਤੇ ਸੁਨੀਲ ਕੁਮਾਰ ਉਰਫ ਬੰਟੀ ਵਜੋ ਹੋਈ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਨਾਕੇਬੰਦੀ ਦੌਰਾਨ ਦੋ ਐਕਟਿਵਾ ਸਵਾਰਾਂ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 1 ਭੂਰੇ ਰੰਗ ਦਾ ਪਿਸਟਲ 09 ਐਮ.ਐਮ, ਸਮੇਤ ਮੈਗਜੀਨ 01 ਰੋਦ ਜਿੰਦਾ ਅਤੇ 2 ਖੋਲ ਬਰਾਮਦ  ਹੋਏ। ਗ੍ਰਿਫਤਾਰ ਹੋਏ ਦੋਸ਼ੀਆ  ਦੀ ਪਹਿਚਾਣ ਕਰਨ ਕੁਮਾਰ ਉਰਫ ਨੈਸੀ  ਅਤੇ ਸੁਨੀਲ ਕੁਮਾਰ ਉਰਫ ਬੰਟੀ ਵਜੋ ਹੋਈ ਹੈ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ, ਜਿਸ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆਂ  ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਪੁਲਿਸ ਨੂੰ ਮੁਲਜਮਾਂ ਦੀ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here