ਫਿਰੋਜ਼ਪੁਰ ਪੁਲਿਸ ਦੀ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ; 2 ਕਿੱਲੋ 42 ਗਰਾਮ ਹੈਰੋਇਨ ਸਮੇਤ ਇਕ ਕਾਬੂ

0
48

ਫਿਰੋਜ਼ਪੁਰ ਪੁਲਿਸ ਨੇ ਨਸ਼ੇ ਦੀ ਖੇਪ ਸਮੇਤ ਇਕ ਮੁਲਜਮ ਨੂੰ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮ ਦੀ ਪਛਾਣ ਵਿਜੈ ਸਿੰਘ ਪੁੱਤਰ ਜੰਮੂ ਸਿੰਘ ਵਾਸੀ ਜਲਾਲ ਵਾਲਾ ਥਾਣਾ ਸਦਰ ਫਿਰੋਜ਼ਪੁਰ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਕੋਲੋਂ 2 ਕਿਲੋ 42 ਗਰਾਮ ਹੈਰੋਇੰਨ ਬਰਾਮਦ ਕੀਤੀ ਐ।  ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਮੁਲਜਮ ਇਹ ਹੈਰੋਇਨ ਅੰਮ੍ਰਿਤਸਰ ਤੋਂ ਕਿਸੇ ਜਾਣਕਾਰ ਕੋਲੋਂ ਲੈ ਕੇ ਆਇਆ ਸੀ। ਪੁਲਿਸ ਵੱਲੋਂ ਮੁਲਜਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਭੁਪਿੰਦਰ ਸਿੰਘ ਦੱਸਿਆ ਕਿ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ ਫਿਰੋਜ਼ਪੁਰ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਕੜੀ ਦੇ ਤਹਿਤ ਪੁਲਿਸ ਪਾਰਟੀ ਨੇ ਟੀ-ਪੁਆਇੰਟ ਪਿੰਡ ਮੁਹੰਮਦ ਸ਼ਾਹ ਵਾਲਾ ਲਿੰਕ ਰੋਡ ਡਿੱਬ ਵਾਲਾ ਨੇੜਿਓ ਵਿਜੈ ਸਿੰਘ ਸਿੰਘ ਨੂੰ ਕਾਬੂ ਕੀਤਾ, ਜਿਸ ਤੋਂ ਤਲਾਸ਼ੀ ਦੌਰਾਨ 2 ਕਿੱਲੋ 42 ਗ੍ਰਾਮ ਹੈਰੋਇੰਨ ਬਰਾਮਦ ਹੋਈ ਐ। ਪੁਛਗਿੱਛ ਦੌਰਾਨ ਦੋਸ਼ੀ ਵਿਜੈ ਸਿੰਘ ਨੇ ਦੱਸਿਆ ਕਿ ਉਹ ਇਹ ਹੈਰੋਇੰਨ ਛੇਹਾਰਟਾ ਰੋਡ ਅਮ੍ਰਿਤਸਰ ਤੋਂ ਆਪਣੇ ਜਾਣਕਾਰ ਸਪਲਾਇਰ ਤੋਂ ਲੈਕੇ ਆਇਆ ਸੀ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਦੌਰਾਨੇ ਪੁੱਛਗਿੱਛ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here