ਪੰਜਾਬ ਲੰਬੀ ਹਲਕੇ ’ਚ ਮੰਤਰੀ ਖੁੱਡੀਆਂ ਨੇ ਵੰਡੇ ਚੈੱਕ; ਬਰਸਾਤਾਂ ਕਾਰਨ ਹੋਏ ਨੁਕਸਾਨ ਦਾ ਵੰਡਿਆ ਮੁਆਵਜ਼ਾ; ਮਕਾਨਾਂ ਤੇ ਫ਼ਸਲਾਂ ਹੋਇਆ ਸੀ ਭਾਰੀ ਨੁਕਸਾਨ By admin - November 15, 2025 0 14 Facebook Twitter Pinterest WhatsApp ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਹਲਕਾ ਲੰਬੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜੇ ਦੇ ਚੈੱਕ ਵੰਡੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਕਿਸਾਨਾਂ ਦੇ ਨਾਲ ਖੜ੍ਹੀ ਐ ਅਤੇ ਹਰ ਪੀੜਤ ਤਕ ਰਾਹਤ ਪਹੁੰਚਾਈ ਜਾ ਰਹੀ ਐ। ਕੇਂਦਰ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਇਹ ਕੇਵਲ ਵਪਾਰੀਆਂ ਦੀ ਸਰਕਾਰ ਐ ਜੋ ਕਿਸਾਨਾਂ ਦੀ ਥਾਂ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾ ਰਹੀ ਐ। ਕੇਂਦਰ ਸਰਕਾਰ ਵੱਲੋਂ ਝੋਨੇ ਤੇ ਦਿੱਤੀ ਛੋਟ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਫਾਇਦਾ ਕੇਵਲ ਸ਼ੈਲਰ ਵਾਲਿਆਂ ਨੂੰ ਹੀ ਹੋਵੇਗਾ ਜਦਕਿ ਕਿਸਾਨ ਤਾਂ ਪਹਿਲਾਂ ਹੀ ਆਪਣੀ ਫਸਲ ਵੇਚ ਚੁੱਕੇ ਨੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪਹਿਲਾਂ ਰਾਹਤ ਦੇ ਦਿੰਦੀ ਤਾਂ ਇਸ ਦਾ ਫਾਇਦਾ ਕਿਸਾਨਾਂ ਨੂੰ ਵੀ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਮਲੋਟ ਹਲਕੇ ਦੇ ਪਿੰਡਾਂ ਵਿਚ ਹੋਏ ਨੁਕਸਾਨ ਦੀਆਂ ਗਿਰਦਾਵਰੀਆਂ ਹੋ ਚੁੱਕੀਆਂ ਨੇ ਅਤੇ ਜਲਦੀ ਹੀ ਮੁਆਵਜਾ ਰਾਸ਼ੀ ਪੀੜਤਾਂ ਤਕ ਪਹੁੰਚਾ ਦਿੱਤੀ ਜਾਵੇਗੀ।