ਸ੍ਰੀ ਮੁਕਤਸਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ; ਵਿਧਾਇਕ ਕਾਕਾ ਬਰਾੜ ਸਮੇਤ ਅਹਿਮ ਹਸਤੀਆਂ ਰਹੀਆਂ ਮੌਜੂਦ; ਵੱਡੀ ਗਿਣਤੀ ਸੰਗਤ ਨੇ ਮਾਣਿਆ ਆਨੰਦ

0
11

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਨੇ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਾਈਟ ਐਂਡ ਸਾਊਂਡ਼ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਸ਼ੋਅ ਵਿਚ ਇਲਾਕੇ ਭਰ ਦੀ ਸੰਗਤ ਨੇ ਸ਼ੋਅ ਦਾ ਸ਼ਰਧਾ ਭਾਵ ਨਾਲ ਆਨੰਦ ਮਾਣਿਆ। ਹਿੰਦ ਦੀ ਚਾਦਰ ਸ਼ੋਅ ਦੇਖਣ ਉਪਰੰਤ ਸੰਗਤਾਂ ਵੱਲੋਂ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨ੍ਹਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਤੇ ਹੋਰ ਸ਼ਹੀਦਾਂ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ।

LEAVE A REPLY

Please enter your comment!
Please enter your name here