ਗੁਰੂ ਗੋਬਿੰਦ ਸਟੱਡੀ ਸਰਕਲ ਵੱਲੋਂ ਦੌੜ ਦਾ ਆਯੋਜਨ; 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਤ ਸੀ ਦੌੜ; ਸੰਸਥਾਵਾਂ ਤੋਂ ਇਲਾਵਾ ਸਕੂਲੀ ਬੱਚਿਆਂ ਨੇ ਲਿਆ ਹਿੱਸਾ

0
15

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾਂ ਸ਼ਹੀਦੀ ਪੂਰਵ ਨੂੰ ਸਮਰਪਿਤ ਇੱਕ ਦੌੜ ਕਰਵਾਈ ਗਈ। ‘ਇੱਕ ਦੌੜ ਮਨੁੱਖਤਾ ਲਈ’ ਸਿਰਲੇਖ ਹੇਠ ਕਰਵਾਈ ਗਈ ਇਸ ਦੌੜ ਦਾ ਮਕਸਦ ਗੁਰੂ ਤੇਗ ਬਦਾਹਰ ਜੀ ਦੀਆਂ  ਸਿੱਖਿਆਵਾਂ ਨੂੰ ਲੋਕਾਂ ਤਕ ਪਹੁੰਚਾਉਣਾ ਸੀ। ਦੌੜ ਵਿਚ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਸਕੂਲੀ ਬੱਚਿਆਂ ਨੇ ਹਿੱਸਾ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੈਂਬਰ ਨਵੀਨ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਰਬਤ ਦੇ ਭਲੇ ਲਈ ਅਤੇ ਮਨੁੱਖਤਾ ਦੇ ਭਲੇ ਲਈ ਹੈ ਜਿਨ੍ਹਾਂ ਨੇ ਦੂਜਿਆਂ ਦੇ ਹੱਕਾਂ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਇਸੇ ਸੁਨੇਹੇ ਨੂੰ ਨੌਜਵਾਨ ਪੀੜ੍ਹੀ ਅਤੇ ਘਰ ਘਰ ਤੱਕ ਪਹੁਚਾਉਣ ਲਈ ਇਹ ਉਪਰਾਲਾ ਕੀਤਾ ਗਿਆ। ਮਨੁੱਖਤਾ ਲਈ ਦੌੜ ਵਿੱਚ ਵੱਖ ਵੱਖ ਧਾਰਮਿਕ ਸੰਸਥਾਵਾਂ, ਸਕੂਲੀ ਅਧਿਆਪਕਾਂ, ਬੱਚਿਆਂ ਅਤੇ ਸਮਾਜ ਸੇਵੀਆ ਨੇ ਸ਼ਿਰਕਤ ਕੀਤੀ।

LEAVE A REPLY

Please enter your comment!
Please enter your name here