ਫਿਰੋਜ਼ਪੁਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਆਰਐਸਐਸ ਆਗੂ ਦਾ ਪੁੱਤਰ ਐ ਮ੍ਰਿਤਕ ਨੌਜਵਾਨ; ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
16

ਫਿਰੋਜ਼ਪੁਰ ਦੇ ਮੋਚੀ ਬਾਜ਼ਾਰ ਇਲਾਕੇ ਅੰਦਰ ਬੀਤੀ ਸ਼ਾਮ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇਕ ਨੌਜਵਾਨ ਦਾ ਸ਼ਰੇਬਾਜ਼ਾਰ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਛਾਣ ਨਵੀਨ ਅਰੋੜਾ ਵਜੋਂ ਹੋਈ ਐ ਜੋ ਆਰਐਸਐਸ ਆਗੂ ਬਲਦੇਵ ਅਰੋੜਾ ਦਾ ਪੁੱਤਰ ਐ। ਘਟਨਾ ਤੋਂ ਬਾਅਦ ਇਲਾਕੇ ਭਰ ਅੰਦਰ ਮਾਤਮ ਦਾ ਮਾਹੌਲ ਐ।  ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

ਜਾਣਕਾਰੀ ਅਨੁਸਾਰ ਮ੍ਰਿਤਕ ਨਵੀਨ ਅਰੋੜਾ ਆਪਣੇ ਪਿਤਾ ਨਾਲ ਮੁੱਖ ਬਾਜ਼ਾਰ ਵਿੱਚ ਦੁਪੱਟਿਆਂ ਦੀ ਦੁਕਾਨ ਚਲਾਉਂਦਾ ਸੀ ਅਤੇ ਘਟਨਾ ਵੇਲੇ ਆਪਣੀ ਦੁਕਾਨ ਤੋਂ ਘਰ ਵਾਪਸ ਜਾ ਰਿਹਾ ਸੀ। ਯੂਕੋ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਸਿਰ ਵਿੱਚ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪ੍ਰਤੱਖਦਰਸ਼ੀਆਂ ਮੁਤਾਬਕ ਹਮਲਾਵਰ ਬੜੀ ਤੇਜੀ ਨਾਲ ਆਏ ਤੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਲੋਕਾਂ ਦੇ ਦੱਸਣ ਮੁਤਾਬਕ ਇੰਝ ਜਾਪ ਰਿਹਾ ਸੀ ਜਿਵੇਂ ਹਮਲਾਵਰਾਂ ਦਾ ਕੋਈ ਪਿੱਛਾ ਕੇ ਰਿਹਾ ਹੋਵੇ ਜਾਂ ਉਨ੍ਹਾਂ ’ਤੇ ਗੋਲੀਆਂ ਚਲਾਉਣ ਲਈ ਦਬਾਅ ਬਣਾ ਰਿਹਾ ਹੋਵੇ। ਨਿੱਤ ਦਿਨ ਚੱਲ ਰਹੀਆਂ ਗੋਲੀਆਂ ਤੋਂ ਪ੍ਰੇਸ਼ਾਨ ਲੋਕ ਪੁਲਿਸ ਪ੍ਰਸ਼ਾਸ਼ਨ ਦੀ ਕਾਰਗੁਜਾਰੀ ਨੂੰ ਕੋਸ ਰਹੇ ਸਨ। ਫਿਲਹਾਲ ਨੌਜਵਾਨ ਦੀ ਮੌਤ ਤੋਂ ਬਾਅਦ ਪੂਰੇ ਸ਼ਹਿਰ ਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ।

ਉਧਰ ਇਸ ਵਾਰਦਾਤ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਪੱਧਰ ‘ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਲੁਧਿਆਣਾ ਤੋਂ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਘਟਨਾ ਦੀ ਸਖ਼ਤ ਨਿੰਦਾ ਕੀਤੀ ਐ। ਉਨ੍ਹਾਂ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਅਪਰਾਧ ਨਹੀਂ, ਸਗੋਂ ਕਾਨੂੰਨ, ਵਿਵਸਥਾ, ਅਤੇ ਹਰ ਨਾਗਰਿਕ ਦੇ ਸੁਰੱਖਿਅਤ ਜੀਵਨ ਦੇ ਅਧਿਕਾਰ ‘ਤੇ ਬੇਰਹਿਮੀ ਵਾਲਾ ਹਮਲਾ ਐ। ਉਨ੍ਹਾਂ ਕਿਹਾ ਕਿ ਇੱਕ ਹਫ਼ਤਾ ਪਹਿਲਾਂ ਹੀ ਨੇੜਲੇ ਸਾੜ੍ਹੀ ਬਾਜ਼ਾਰ ਵਿੱਚ ਵੀ ਗੋਲੀਆਂ ਚਲਾਈਆਂ ਗਈਆਂ ਸਨ।  ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਕਾਤਲਾਂ ਤੇ ਛੇਤੀ ਪਤਾ ਲਗਾ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here