
ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਖੇਤਰ ਦੇ ਨਿੱਜੀਕਰਨ ਖਿਲਾਫ ਧਰਨੇ-ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਐ। ਇਸੇ ਤਹਿਤ ਤਰਨ ਤਾਰਨ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹੇ ਦੇ ਪਿੰਡ ਤਲਵੰਡੀ ਸ਼ੋਭਾ ਵਿਖੇ ਇਕੱਤਰ ਹੋ ਕੇ ਕੇਂਦਰ ਸਰਕਾਰ ਖਿਲਾਫ ਅਰਥੀ-ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਮੇਹਰ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਕਿਸੇ ਵੀ ਕੀਮਤ ਤੇ ਬਿਜਲੀ ਖੇਤਰ ਨੂੰ ਨਿੱਜੀ ਹੱਥਾਂ ਵਿਚ ਨਹੀਂ ਜਾਣ ਦੇਣਗੀਆਂ।
ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਸਮੇਤ ਸਾਰੇ ਸਰਕਾਰੀ ਅਦਾਰਿਆਂ ਨੂੰ ਸਰਕਾਰ ਦੇ ਅਧਿਕਾਰ ਖੇਤਰ ਹੇਠੋਂ ਕੱਢ ਕੇ ਨਿੱਜੀ ਹੱਥਾਂ ਵਿਚ ਦੇਣਾ ਚਾਹੁੰਦੀ ਐ। ਉਨ੍ਹਾਂ ਕਿਹਾ ਕਿ ਸਰਕਾਰ ਇਹ ਸਾਰਾ ਕੁੱਝ ਆਪਣੇ ਕਾਰਪੋਰੇਟ ਸਾਥੀਆਂ ਨੂੰ ਲਾਭ ਪਹੁੰਚਾਉਣ ਲਈ ਕਰ ਰਹੀਆਂ ਨੇ ਪਰ ਕਿਸਾਨ ਜਥੇਬੰਦੀਆਂ ਮਿਹਨਤਕੱਸ਼ ਲੋਕਾਂ ਨੂੰ ਨਾਲ ਲੈ ਕੇ ਸਰਕਾਰਾਂ ਦੇ ਅਜਿਹੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੀਆਂ।
ਉਨ੍ਹਾਂ ਕਿਹਾ ਕਿ ਅੱਜ ਦੇ ਅਰਥੀ ਫੂਕ ਮੁਜਾਹਰੇ ਸੰਕੇਤ ਮਾਤਰ ਨੇ ਅਤੇ ਜੇਕਰ ਕੇਂਦਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਤਲਵੰਡੀ ਨੇ ਚਿੰਤਾ ਜਾਹਿਰ ਕੀਤੀ ਕੇ ਸਰਕਾਰਾਂ ਤੋਂ ਨੌਜਵਾਨੀ ਬਚਾਉਣ ਦੀ ਲੋੜ ਹੈ ਕਿਸਾਨੀ ਬਚਾਉਣ ਦੀ ਲੋੜ ਹੈ ਕਿਉਂਕਿ ਪੰਜਾਬ ਦੇ ਵਿੱਚ ਨਸ਼ਾ ਤਸਕਰ ਬਹੁਤ ਵੱਧ ਚੁੱਕੇ ਆ ਜਿਨਾਂ ਦੀ ਪਿੱਠ ਤੇ ਹੱਥ ਰੱਖ ਕੇ ਸਰਕਾਰਾਂ ਖਲੋਤੀਆ ਹਨ। ਉਨ੍ਹਾਂ ਅਖੀਰ ਵਿਚ ਕਿਹਾ ਕਿ ਬਿਜਲੀ ਬੋਰਡ ਕਿਸੇ ਵੀ ਕੀਮਤ ਤੇ ਪ੍ਰਾਈਵੇਟ ਹੱਥਾਂ ਵਿੱਚ ਨਹੀਂ ਦੇਣ ਦਿੱਤਾ ਜਾਵੇਗਾ।

