ਸ਼੍ਰੋਮਣੀ ਅਕਾਲੀ ਦਲ ਨੇ ਚੋਣ ਨਤੀਜੇ ਨੂੰ ਲੈ ਕੇ ਘੇਰੀ ਸਰਕਾਰ; ਅਕਾਲੀ ਆਗੂਆਂ ਤੇ ਵਰਕਰਾਂ ’ਤੇ ਧੱਕੇਸ਼ਾਹੀ ਦੇ ਇਲਜ਼ਾਮ

0
13

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ’ਤੇ ਸਿਆਸੀ ਬਦਲਾਖੋਰੀ ਦੇ ਇਲਜਾਮ ਲਾਏ ਨੇ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਤਰਨ ਤਾਰਨ ਚੋਣਾਂ ਵਿਚ ਅਕਾਲੀ ਦਲ ਨੂੰ ਮਿਲੇ ਹੁੰਗਾਰੇ ਤੋਂ ਸਰਕਾਰ ਡਰ ਗਈ ਐ, ਜਿਸ ਦੇ ਚਲਦਿਆਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਤੇ ਬਦਲਾਖੋਰੀ ਤਹਿਤ ਪਰਚੇ ਦਰਜ ਕਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਤਕ ਅਕਾਲੀ ਦੇ 30 ਦੇ ਕਰੀਬ ਬੰਦਿਆਂ ਨੂੰ ਗ੍ਰਿਫਤਾਰ ਕਰ ਚੁੱਕੀ ਐ, ਜਿਸ ਦਾ ਅਕਾਲੀ ਦਲ ਡਟਵਾਂ ਵਿਰੋਧ ਕਰੇਗਾ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਲਿਖਤੀ ਸ਼ਿਕਾਇਤ ਦੇ ਬਾਵਜੂਦ, ਉਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਨ੍ਹਾਂ ਨੇ ਸਾਡੇ ਉਮੀਦਵਾਰ ਦੀ ਧੀ, ਕੰਚਨ ਪ੍ਰੀਤ ਕੌਰ ਦਾ ਜਾਅਲੀ ਨੰਬਰ ਪਲੇਟਾਂ ਵਾਲੀ ਗੱਡੀ ਵਿੱਚ ਸ਼ੱਕੀ ਢੰਗ ਨਾਲ ਪਿੱਛਾ ਕੀਤਾ। ਇਸ ਦੀ ਬਜਾਏ, ਨਤੀਜਿਆਂ ਤੋਂ ਬਾਅਦ, ਘਟਨਾ ਦਾ ਪਰਦਾਫਾਸ਼ ਕਰਨ ਵਾਲਿਆਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ ਅਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਚੋਣ ਕਮਿਸ਼ਨ ਨੂੰ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਹਰ ਧੱਕੇ ਦਾ ਜਵਾਬ ਦੇਵੇਗਾ ਅਤੇ ਆਪਣੇ ਵਰਕਰਾਂ ਦੀ ਲੜਾਈ ਅਦਾਲਤ ਵਿਚ ਜਾ ਕੇ ਲੜੇਗਾ।

LEAVE A REPLY

Please enter your comment!
Please enter your name here