ਮੋਗਾ ਦੇ ਪਿੰਡ ਥੰਮਣ ਵਾਲਾ ਵਿਖੇ ਬਣੇਗਾ ਆਧੁਨਿਕ ਖੇਡ ਮੈਦਾਨ; ਵਿਧਾਇਕਾ ਅਮਨਦੀਪ ਅਰੋੜਾਂ ਨੇ ਰੱਖਿਆ ਨੀਂਹ ਪੱਥਰ; 34 ਲੱਖ ਨਾਲ ਬਣਨ ਵਾਲੇ ਮੈਦਾਨ ਦਾ ਰੱਖਿਆ ਨੀਂਹ-ਪੱਥਰ

0
12

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਅਨੇਕਾ ਉਪਰਾਲੇ ਕੀਤੇ ਰਹੇ ਨੇ। ਇਸੇ ਤਹਿਤ ਮੋਗਾ ਤੋਂ ਵਿਧਾਧਿਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਥੰਮਣ ਵਾਲਾ ਵਿਖੇ ਅਤੀ-ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਹ ਖੇਡ ਮੈਦਾਨ 34 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜੋ ਪਿੰਡ ਦੇ ਨੌਜਵਾਨਾਂ ਅਤੇ ਖਿਡਾਰੀਆਂ ਲਈ ਵਰਦਾਨ ਸਾਬਤ ਹੋਵੇਗਾ।

ਇਸ ਤੋਂ ਪਹਿਲਾਂ ਵਿਧਾਇਕਾ ਦੇ ਪਿੰਡ ਪਹੁੰਚਣ ‘ਤੇ ਪਿੰਡ ਵਾਸੀਆਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਅੱਜ ਪਿੰਡ ਵਿੱਚ ਨਹਿਰੀ ਪਾਈਪਲਾਈਨ ਗਲੀਆਂ ਲਈ ਅਤੇ ਮੈਦਾਨ ਲਈ ਲੱਖਾਂ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਅਤੇ ਨੌਜਵਾਨਾਂ ਲਈ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗ੍ਰਾਂਟਾਂ ਦੀ ਸਹਾਇਤਾ ਪ੍ਰਾਪਤ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਦਾ ਉਨ੍ਹਾਂ ਵੱਲੋਂ ਦਿਖਾਏ ਗਏ ਸਤਿਕਾਰ ਲਈ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਗ੍ਰਾਮ ਪੰਚਾਇਤ ਨੇ ਪੰਜਾਬ ਸਰਕਾਰ ਦੀ ਭਗਵੰਤ ਮਾਨ ਸਰਕਾਰ ਅਤੇ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਇਨ੍ਹਾਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ।

LEAVE A REPLY

Please enter your comment!
Please enter your name here