ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦਾ ਵੱਡਾ ਐਲਾਨ; 26 ਨਵੰਬਰ ਤੋਂ ਯੂਨੀਵਰਸਿਟੀ ਬੰਦ ਕਰਨ ਦੀ ਚਿਤਾਵਨੀ

0
12

ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ 25 ਤਰੀਕ ਤਕ ਮਸਲਾ ਹੱਲ ਨਾ ਹੋਣ ਦੀ ਸੂਰਤ ਵਿਚ 26 ਨਵੰਬਰ ਤੋਂ ਯੂਨਿਵਰਸਿਟੀ ਬੰਦ ਕਰਨ ਦੀ ਚਿਤਾਵਨੀ ਦਿੱਤੀ ਐ। ਮੋਰਚੇ ਦੇ ਆਗੂਆਂ ਦੇ ਦੱਸਣ ਮੁਤਾਬਕ ਯੂਨੀਵਰਸਿਟੀ ਬਚਾਓ ਮੋਰਚਾ ਚੱਲ ਰਹੀ ਗੱਲਬਾਤ ਨੂੰ ਨੇੜਿਓ ਦੇਖ ਰਿਹਾ ਐ ਅਤੇ ਜੇਕਰ 25 ਤਰੀਕ ਤਕ ਮਸਲੇ ਦਾ ਕੋਈ ਹੱਲ ਨਾ ਨਿਕਲਿਆ ਤਾਂ ਉਹ 26 ਤਰੀਕ ਨੂੰ ਕੀਤੇ ਐਲਾਨ ਮੁਤਾਬਕ ਯੂਨੀਵਰਸਿਟੀ ਬੰਦ ਕਰਨ ਦਾ ਅਮਲ ਸ਼ੁਰੂ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਤੋਂ ਇਲਾਵਾ ਬਾਕੀ ਦੀਆਂ ਯੂਨੀਵਰਸਿਟੀਆਂ ਨੂੰ ਵੀ ਬੰਦ ਕਰਨ ਬਾਰੇ ਸੋਚ ਰਹੇ ਨੇ। ਇਸ ਤੋਂ ਇਲਾਵਾ ਭਾਜਪਾ ਦੇ ਦਫਤਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ ਤਾਂ ਜੋ ਸਰਕਾਰ ਨੂੰ ਮਸਲੇ ਦੇ ਛੇਤੀ ਹੱਲ ਲਈ ਰਾਜੀ ਕੀਤਾ ਜਾ ਸਕੇ।

ਮੋਰਚੇ ਨੇ ਐਲਾਨ ਕੀਤਾ ਹੈ ਕਿ ਜੇਕਰ 25 ਤਰੀਕ ਤੱਕ ਚੋਣ ਮਿਤੀ ਦਾ ਐਲਾਨ ਨਹੀਂ ਕੀਤਾ ਜਾਂਦਾ ਹੈ, ਤਾਂ ਉਹ 10 ਨਵੰਬਰ, 2025 ਵਾਂਗ ਵੱਡੀ ਕਾਰਵਾਈ ਕਰ ਸਕਦੇ ਹਨ। ਇਸ ਲਈ ਯੋਜਨਾਬੰਦੀ ਚੱਲ ਰਹੀ ਹੈ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਨੇ ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ ਕਰਨ ਲਈ 25 ਨਵੰਬਰ ਤੱਕ ਦਾ ਸਮਾਂ ਮੰਗਿਆ ਹੈ। ਕੇਂਦਰ ਸਰਕਾਰ ਨੇ 28 ਅਕਤੂਬਰ, 2025 ਨੂੰ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ ਵਿਦਿਆਰਥੀ ਜਥੇਬਦੀਆਂ  ਦੇ ਮੈਂਬਰ 30 ਅਕਤੂਬਰ ਤੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਦੇ ਬੈਨਰ ਹੇਠ ਪ੍ਰਦਰਸ਼ਨ ਕਰ ਰਹੇ ਹਨ।

LEAVE A REPLY

Please enter your comment!
Please enter your name here