ਫਿਰੋਜ਼ਪੁਰ ਨਗਰ ਕੌਂਸਲ ਨੇ ਛੁਡਾਏ ਨਾਜਾਇਜ਼ ਕਬਜ਼ੇ; ਨਗਰ ਕੀਰਤਨ ਦੀ ਆਮਦ ਦੇ ਮੱਦੇਨਜ਼ਰ ਐਕਸ਼ਨ; ਸਾਮਾਨ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ

0
12

ਫਿਰੋਜਪੁਰ ਨਗਰ ਕੌਂਸਲ ਨੇ ਸ਼ਹਿਰ ਦੀ ਹੱਦ ਅੰਦਰ ਲੋਕਾਂ ਵੱਲੋਂ ਕੀਤੇ ਨਾਜਾਇਜ਼ ਕਬਜਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਐ। ਪ੍ਰਸ਼ਾਸਨ ਨੇ ਇਹ ਕਾਰਵਾਈ 350ਵੇਂ ਸ਼ਹੀਦੀ ਦਿਵਸ ਮੌਕੇ ਆਉਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿਦਿੰਆਂ ਨਗਰ ਕੌਂਸਲ ਅਧਿਕਾਰੀਆਂ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਐ ਪਰ ਉਹ ਟੱਸ ਤੋਂ ਮੱਸ ਨਹੀਂ ਹੁੰਦੇ ਜਿਸ ਕਰ ਕੇ ਉਨ੍ਹਾਂ ਨੂੰ ਨਜਾਇਜ਼ ਕਬਜ਼ਿਆਂ ਖਿਲਾਫ ਸਖਤ ਐਕਸ਼ਨ ਲੈਣ ਲਈ ਮਜਬਰ ਹੋਣਾ ਪੈਂਦਾ ਐ।

ਦੱਸਣਯੋਗ ਐ ਕਿ ਨੌਂਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਾਲਾ ਸ਼ਹੀਦੀ ਦਿਵਸ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਅਤੇ ਬਾਬਾ ਜੈਤਾ ਜੀ ਦੀਆਂ ਅਮਰ ਕੁਰਬਾਨੀਆਂ ਨੂੰ ਸਮਰਪਿਤ ਨਗਰ ਕੀਰਤਨ ਕੱਲ ਫ਼ਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ ਅਤੇ ਅੱਗੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਸੰਪੂਰਨ ਹੋਵੇਗਾ।

ਇਸ  ਨਗਰ ਕੀਰਤਨ ਦੀਆਂ ਤਿਆਰੀਆਂ ਫਿਰੋਜ਼ਪੁਰ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਫਿਰੋਜ਼ਪੁਰ ਨਗਰ ਕੌਂਸਲ ਵੱਲੋਂ ਸੜਕਾਂ ਉੱਤੇ ਨਜਾਇਜ ਕਬਜਿਆਂ ਨੂੰ ਹਟਾਇਆ ਜਾ ਰਿਹਾ ਹੈ। ਸੜਕਾਂ ਦੀ ਸਾਫ ਸਫਾਈ ਕੀਤੀ ਜਾ ਰਹੀ ਹੈ ਤੇ ਚੌਂਕਾਂ ਨੂੰ ਸਜਾਇਆ ਜਾ ਰਿਹਾ ਹੈ। ਇਸੇ ਤਹਿਤ ਨਗਰ ਕੌਂਸਲ ਨੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਐ। ਉਧਰ ਸਥਾਨਕ ਲੋਕਾਂ ਵੱਲੋਂ ਵੀ ਨਗਰ ਕੌਂਸਲ ਕਾਰਵਾਈ ਦੇ ਐਕਸ਼ਨ ਦੀ ਪ੍ਰਸੰਸਾ ਕੀਤੀ ਜਾ ਰਹੀ ਐ। ਲੋਕਾਂ ਨੇ ਨਾਜਾਇਜ ਕਬਜਿਆਂ ਖਿਲਾਫ ਕਾਰਵਾਈ ਦੇ ਨਾਲ ਨਾਲ ਸੜਕਾਂ ਦੀ ਹਾਲਤ ਸੁਧਾਰਨ ਦੀ ਵੀ ਮੰਗ ਕੀਤੀ ਐ।

 

LEAVE A REPLY

Please enter your comment!
Please enter your name here