ਮੋਗਾ ’ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ; ਪਿਤਾ ਦਾ ਰਿਵਾਲਵਰ ਸਾਫ਼ ਕਰਦੇ ਸਮੇਂ ਚੱਲੀ ਗੋਲੀ; ਹਸਪਤਾਲ ਚ ਇਲਾਜ ਦੌਰਾਨ ਗਈ ਜਾਨ

0
14

ਮੋਗਾ ਵਿਚ ਇਕ 36 ਸਾਲਾ ਨੌਜਵਾਨ ਦੀ ਅਚਾਨਕ ਚੱਲੀ ਗੋਲੀ ਨਾਲ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਹਰਮਨ ਸਿੰਘ ਵਾਸੀ ਪਿੰਡ ਭਾਗੀਕੇ, ਮੋਗਾ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਹਰਮਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਪੇਟ ਵਿਚ ਗੋਲੀ ਲੱਗਣ ਤੋਂ ਬਾਦ ਉਸ ਨੂੰ ਤੁਰੰਤ ਮੈਡੀਸਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੋਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੱਚੇ ਛੱਡ ਗਿਆ ਐ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਅਗਲੀ ਕਾਰਵਾਈ ਸ਼ੁਰੂ  ਕਰ ਦਿੱਤੀ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚਾ ਅਤੇ ਗੁਆਂਢੀ ਰਣਜੀਤ ਸਿੰਘ ਨੇ ਦੱਸਿਆ ਕਿ ਹਰਮਨ ਬੀਤੀ ਰਾਤ ਲਗਭਗ 8 ਵਜੇ ਆਪਣੇ ਪਿਤਾ ਦਾ ਰਿਵਾਲਵਰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ, ਜੋ ਹਰਮਨ ਦੇ ਪੇਟ ਵਿੱਚ ਲੱਗ ਗਈ। ਉਸਨੂੰ ਜ਼ਖਮੀ ਹਾਲਤ ਵਿੱਚ ਮੈਡੀਸਿਟੀ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਹ ਹਾਦਸਾ ਅਚਾਨਕ ਵਾਪਰਿਆ ਐ। ਹਰਮਨ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੱਚੇ ਛੱਡ ਗਿਆ ਐ। ਪੁਲਿਸ ਨੇ ਪਤਨੀ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਨੇ ਆਈਪੀਸੀ ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here