ਅੰਮ੍ਰਿਤਸਰ ਸਿਹਤ ਵਿਭਾਗ ਦਾ ਦੁਕਾਨਾਂ ’ਤੇ ਛਾਪਾ; ਕੋਟਪਾ ਐਕਟ ਤਹਿਤ 14 ਲੋਕਾਂ ਦੇ ਕੱਟੇ ਚੱਲਾਨ; ਅਧਿਕਾਰੀ ਬੋਲੇ, ਖੁੱਲ੍ਹੀ ਸਿਗਰੇਟ ਵੇਚਣਾ ਐ ਕਾਨੂੰਨੀ ਅਪਰਾਧ

0
16

ਅੰਮ੍ਰਿਤਸਰ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਵਿਚ ਵੱਖ ਵੱਖ ਦੁਕਾਨਾਂ ’ਤੇ ਛਾਪੇਮਾਰੀ ਕਰ ਕੇ 14 ਲੋਕਾਂ ਦੇ ਚੱਲਾਨ ਕੱਟੇ ਗਏ ਨੇ। ਸਿਵਲ ਸਰਜਨ ਦੀ ਅਗਵਾਈ ਵਾਲੀ ਟੀਮ ਨੇ ਕੋਟਪਾ ਐਕਟ ਦੀ ਪਾਲਣਾ ਸਬੰਧੀ ਜਾਂਚ ਕੀਤੀ। ਇਸ ਮੌਕੇ ਤੇ ਡਿਪਟੀ ਡਾਇਰੈਕਟਰ ਡੈਂਟਲ ਡਾ ਜਗਜੋਤ ਕੌਰ ਨੇ ਕਿਹਾ ਜਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ।

ਦੱਸਣਯੋਗ ਐ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਭਾਰਤੀ ਧਵਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੈਂਟਲ ਡਾ ਜਗਜੋਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ ਕਾਰਵਾਈ ਅੰਜ਼ਾਮ ਦਿੱਤੀ ਜਾ ਰਹੀ ਐ। ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ  ਦੌਰਾਨ ਢਾਬਖ਼ਟਿਕਾ, ਹਾਥੀ ਗੇਟ, ਹਾਸਲ ਗੇਟ ਦੇ ਇਲਾਕਿਆ ਵਿੱਚ 8 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਕਿਹਾ ਕਿ ਜਿਲ੍ਹੇ ਵਿਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪ੍ਰੋਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ  ਨਿਰਧਾਰਤ ਫੋਟੋ ਅਤੇ ਉਸ ਉਪੱਰ ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ ਲਿਖਿਆ ਜਾਣਾਂ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ। ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਪ੍ਰੋਡਕਟ ਵੇਚਣਾ ਕਾਨੂੰਨਨ ਅਪਰਾਧ ਹੈ।

LEAVE A REPLY

Please enter your comment!
Please enter your name here