ਮੋਗਾ ਦੇ ਭਾਜਪਾ ਆਗੂ ਨੂੰ ਮਿਲੀ ਧਮਕੀ; ਦਫਤਰ ਬਾਹਰ ਲਾਇਆ ਧਮਕੀ ਪੋਸਟਰ; ਪੀਯੂ ਨੂੰ ਨੁਕਸਾਨ ਪਹੁੰਚਾਉਣ ਦੇ ਲਾਏ ਇਲਜ਼ਾਮ

0
15

ਮੋਗਾ ’ਚ ਭਾਜਪਾ ਦੇ ਸਾਬਕਾ ਜਿਲ੍ਹਾ ਪ੍ਰਧਾਨ ਨੂੰ ਪੰਜਾਬ ਯੂਨੀਵਰਸਿਟੀ ਦੇ ਮਾਮਲਿਆਂ ਵਿਚ ਦਖਲ ਬਦਲੇ ਧਮਕੀ ਮਿਲੀ ਐ। ਸਾਬਕਾ ਜ਼ਿਲ੍ਹਾ ਪ੍ਰਧਾਨ ਸੀਮੰਤ ਗਰਗ ਦੇ ਨਿੱਜੀ ਦਫ਼ਤਰ ਦੇ ਬਾਹਰ ਲੱਗੇ ਧਮਕੀ ਪੋਸਟਰ ਵਿਚ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਲੈ ਕੇ ਚਿਤਾਵਨੀ ਦਿੱਤੀ ਗਈ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪੋਸਟ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

ਘਟਨਾ ਮੋਗਾ ਦੀ ਪੁਰਾਣੀ ਦਾਣਾ ਮੰਡੀ ਇਲਾਕੇ ਦੀ ਐ। ਇਥੇ ਸਥਿਤ ਸੀਮੰਤ ਗਰਗ ਦੇ ਨਿੱਜੀ ਦਫ਼ਤਰ ਦੇ ਬਾਹਰ ਸ਼ਰਾਰਤੀ ਅਨਸਰਾਂ ਵੱਲੋਂ ਚਿਤਾਵਨੀ ਪੋਸਟਰ ਲਗਾਏ। ਹਿੰਦੀ ਵਿਚ ਲਿਖੇ ਇਸ ਪੋਸਟਰ ਵਿੱਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕੀਤੀ ਗਈ ਐ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ, ਪੋਸਟਰਾਂ ਨੂੰ ਹਟਾ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਪੋਸਟਰ ਲਗਾਉਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ।

ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮੰਤ ਗਰਗ ਨੇ ਦੱਸਿਆ ਕਿ ਦਫ਼ਤਰ ਇੰਚਾਰਜ ਜਤਿੰਦਰ ਚੱਢਾ ਨੇ ਸਵੇਰੇ 9 ਵਜੇ ਦੇ ਕਰੀਬ ਪੋਸਟਰ ਦੇਖੇ। ਡਾ. ਗਰਗ ਨੇ ਕਿਹਾ ਕਿ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ, ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪੁਲਿਸ ਜਲਦੀ ਹੀ ਦੋਸ਼ੀ ਦੀ ਪਛਾਣ ਕਰਕੇ ਉਸਨੂੰ ਫੜ ਲਵੇਗੀ ਅਤੇ ਇਸ ਘਟਨਾ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਏਗੀ।

LEAVE A REPLY

Please enter your comment!
Please enter your name here