ਪਟਿਆਲਾ ’ਚ ਕਨਫੈਕਸ਼ਨਰੀ ਦੀ ਦੁਕਾਨ ਨੂੰ ਅੱਗ; ਪਲਾਂ ਅੰਦਰ ਲੱਖਾਂ ਰੁਪਏ ਦਾ ਹੋਇਆ ਨੁਕਸਾਨ; ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਪਾਇਆ ਕਾਬੂ

0
18

ਪਟਿਆਲਾ ਦੇ ਸਮਾਣਾ ਵਿਚ ਦੇਰ ਰਾਤ 2 ਵਜੇ ਹਾਲਾਤ ਉਸ ਵੇਲੇ ਅਫਰਾ-ਤਫਰਾ ਵਾਲੇ ਬਣ ਗਏ ਜਦੋਂ ਵਿੱਕੀ ਕਨਫੈਕਸ਼ਨਰੀ ਨਾਮ ਦੀ ਦੁਕਾਨ ਅੰਦਰ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਪਲਾਂ ਅੰਦਰ ਹੀ ਭਿਆਨਕ ਰੂਪ ਅਖਤਿਆਰ ਕਰ ਲਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ੱਕਤ ਬਾਅਦ ਕਾਬੂ ਪਾਇਆ। ਦੁਕਾਨ ਮਾਲਕਾਂ ਮੁਤਾਬਕ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਐ।

ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਤੜਕਸਾਰ ਹਲਕਾ ਵਿਧਾਇਕ  ਚੇਤਨ ਸਿੰਘ ਜੌੜਾ ਮਾਜਰਾ ਵੀ ਮੌਕੇ ‘ਤੇ ਪਹੁੰਚੇ ਅਤੇ ਹਾਦਸੇ ਵਾਲੇ ਸਥਾਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੁਕਾਨ ਮਾਲਕ ਨਾਲ ਮਿਲ ਕੇ ਹਾਲਾਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

LEAVE A REPLY

Please enter your comment!
Please enter your name here