ਅੰਮ੍ਰਿਤਸਰ ’ਚ ਕੱਪੜੇ ਦੀ ਦੁਕਾਨ ’ਤੇ ਲੁੱਟ; ਗੋਲੀ ਚਲਾਣ ਬਾਅਦ ਨਕਦੀ ਖੋਹ ਕੇ ਫਰਾਰ; ਤਸਵੀਰਾਂ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
15

ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ’ਤੇ ਤਿੰਨ ਨੌਜਵਾਨਾਂ ਵੱਲੋਂ ਕੱਪੜੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਵਾਪਰੀ ਐ। ਇੱਥੇ ਕੱਪੜੇ ਦੀ ਦੁਕਾਨ ਤੇ ਆਏ ਤਿੰਨ ਨਕਾਬਪੋਸ਼ਾਂ ਨੇ ਪਹਿਲਾਂ ਇਕ ਫਾਇਰ ਕੀਤਾ ਅਤੇ ਫਿਰ ਗੱਲੇ ਵਿਚੋਂ ਲੱਖਾਂ ਰੁਪਏ ਲੈ ਕੇ ਫਰਾਰ ਹੋ ਗਏ। ਲੁੱਟ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

ਜਾਣਕਾਰੀ ਅਨੁਸਾਰ ਫਿਲਹਾਲ ਥਾਣਾ ਬੀੜਵਿਨ ਦੀ ਪੁਲਿਸ ਨੇ ਟੀਵੀਆਰ ਕਬਜੇ ਵਿਚ ਲੈ ਲਈ ਐ, ਜਿਸ ਕਾਰਨ ਤਸਵੀਰਾਂ ਸਾਹਮਣੇ ਨਹੀਂ ਆਈਆਂ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਗਗਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਐ ਅਤੇ ਛੇਤੀ ਹੀ ਮੁਲਜਮਾਂ ਨੂੰ ਕਾਬੂ ਕਰ ਕੇ ਸਲਾਖਾ ਪਿੱਛੇ ਪਹੁੰਚਾਇਆ ਜਾਵੇਗਾ।

LEAVE A REPLY

Please enter your comment!
Please enter your name here