
ਫਾਜਿਲਕਾ ਵਿਚ ਫਾਇਨੈਂਸ ਕੰਪਨੀ ਦੇ ਮੁਲਾਜਮਾਂ ਨਾਲ ਲੁੱਟ ਹੋਣ ਦੀ ਖਬਰ ਐ। ਜਾਣਕਾਰੀ ਅਨੁਸਾਰ ਰਾਜਸਥਾਨ ਨਾਲ ਸਬੰਧਤ ਫਾਇਨਾਂਸ ਕੰਪਨੀ ਦੇ ਮੁਲਾਜਮ ਪਿੰਡਾਂ ਵਿਚ ਰਿਕਵਰੀ ਲਈ ਆਏ ਸਨ। ਇਸੇ ਦੌਰਾਨ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਦੋਵਾਂ ਨੂੰ ਘੇਰ ਕੇ ਜ਼ਖਮੀ ਕਰ ਦਿੱਤਾ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। ਲੁੱਟ ਹੋਈ ਰਕਮ 60 ਤੋਂ 70 ਹਜ਼ਾਰ ਦੱਸੀ ਜਾ ਰਹੀ ਐ। ਦੋਵਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।
ਜਾਣਕਾਰੀ ਅਨੁਸਾਰ ਰਾਜਸਥਾਨ ਦੀ ਇਕ ਫਾਇਨੈਂਸ ਕੰਪਨੀ ਦੇ ਦੋ ਮੁਲਾਜ਼ਮ ਹਫ਼ਤੇ ਵਿੱਚ ਇੱਕ ਵਾਰ ਪਿੰਡਾਂ ਦੀਆਂ ਮਹਿਲਾਵਾਂ ਨੂੰ ਦਿੱਤੇ ਗਰੁੱਪ ਲੋਨ ਦੀਆਂ ਕਿਸ਼ਤਾਂ ਇਕੱਠੀਆਂ ਕਰ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਲਿੰਕ ਰੋਡ ’ਤੇ ਅਚਾਨਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ’ਤੇ ਲਾਠੀਆਂ ਅਤੇ ਰਾੜ ਨਾਲ ਹਮਲਾ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਦੋਵੇਂ ਕਰਮਚਾਰੀਆਂ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਅਦ ਉਨ੍ਹਾਂ ਕੋਲੋਂ 60 ਤੋਂ 70 ਹਜ਼ਾਰ ਰੁਪਏ ਨਕਦੀ ਲੁੱਟ ਕੇ ਫਰਾਰ ਹੋ ਗਏ। ਮੌਕੇ ਤੇ ਮੌਜੂਦ ਲੋਕਾਂ ਨੇ ਦੋਵਾਂ ਨੂ ਸਥਾਨਕ ਹਸਪਤਾਲ ਪਹੁੰਚਾਇਆ, ਜਿੱਥੋਂ ਮੁਢਲੇ ਇਲਾਜ ਤੋੰ ਬਾਦ ਰੈਫਰ ਕਰ ਦਿੱਤਾ ਗਿਆ ਐ। ਪੁਲਿਸ ਨੇ ਪੀੜਤਾਂ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ।

