ਬਟਾਲਾ ’ਚ ਕਾਂਗਰਸੀ ਆਗੂ ਦੇ ਸ਼ੋਅਰੂਮ ’ਤੇ ਚੱਲੀ ਗੋਲੀ; ਵਿਧਾਇਕ ਸ਼ੈਰੀ ਕਲਸੀ ਸਮੇਤ ਕਈ ਆਗੂ ਨੇ ਕੀਤੀ ਨਿੰਦਾ

0
12

ਕਾਂਗਰਸੀ ਆਗੂ ਗੌਤਮ ਗੁੱਡੀ ਸੇਠ ਦੀ ਦੁਕਾਨ ਉਤੇ ਗੋਲੀਆਂ ਚੱਲਣ ਦਾ ਮਾਮਲਾ ਗਰਮਾ ਗਿਆ। ਇਸ ਨੂੰ ਲੈ ਕੇ ਜਿੱਥੇ ਕਾਂਗਰਸੀ ਆਗੂਆਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ, ਉੱਥੇ ਹੀ ਮੌਕੇ ਤੇ ਪਹੁੰਚੀ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਵੀ ਘਟਨਾ ਤੇ ਦੁੱਖ ਜਾਹਰ ਕਰਦਿਆਂ ਇਨਸਾਫ ਦਾ ਭਰੋਸਾ ਦਿਵਾਇਆ ਐ।

ਉਨ੍ਹਾਂ ਕਿਹਾ ਕਿ ਬਟਾਲਾ ਵਾਸੀ ਸਾਡੇ ਪਰਿਵਾਰਕ ਮੈਂਬਰ ਨੇ ਅਤੇ ਕਿਸੇ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਨੇ ਵੀ ਮੁੱਖ ਮੰਤਰੀ ਮਾਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ।

ਇਸੇ ਦੌਰਾਨ ਕਾਂਗਰਸੀ ਆਗੂ ਗੌਤਮ ਗੁੱਡੂ ਸੇਠ ਨੇ ਕਿਹਾ ਕਿ ਉਨ੍ਹਾਂ ਨੂੰ ਕਾਫੀ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਸੀ, ਜਿਸ ਦੀ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਨਾਕੇਬੰਦੀ ਨਾ ਹੋਣ ਦੇ ਚਲਦਿਆਂ ਅਪਰਾਧੀਆਂ ਦੇ ਹੌਂਸਲੇ ਬੁਲੰਦ ਨੇ। ਉਨ੍ਹਾਂ ਪ੍ਰਸ਼ਾਸਨ ਤੋਂ ਅਜਿਹੇ ਅਨਸਰਾਂ ਤੇ ਨਕੇਲ ਕੱਸਣ ਦੀ ਮੰਗ ਕੀਤੀ ਐ।  ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਐ ਅਤੇ ਮੁਲਜਮਾਂ ਨੂੰ ਛੇਤੀ ਹੀ ਟਰੇਸ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here