
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਨਾਭਾ ਬਲਾਕ ਦੇ ਪਿੰਡ ਧੰਗੇੜਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਚਾਇਤ ਨੂੰ 50 ਲੱਖ ਦਾ ਚੈੱਕ ਸੌਂਪਿਆ। ਇਹ ਰਾਸ਼ੀ ਗੁਰੂ ਤੇਗ ਬਹਾਦਰ ਜੀ ਦੀ ਚਰਨ-ਛੋਹ ਪਿੰਡਾਂ ਸ਼ਹਿਰਾਂ ਲਈ ਰਾਖਵੀ ਰੱਖੀ ਰਾਸ਼ੀ ਵਿਚੋਂ ਦਿੱਤੀ ਗਈ ਐ। ਇਸ ਮੌਕੇ ਭ੍ਰਿਸ਼ਟ ਅਫਸਰਾਂ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਹੁਣ ਪੁਰਾਣੀਆਂ ਆਦਤਾਂ ਛੱਡ ਦੇਣੀਆਂ ਚਾਹੀਦੀਆਂ ਨੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਪਿਛਲੀਆਂ ਸਰਕਾਰਾਂ ਦੀ ਦੇਣ ਐ, ਜਿਸ ਨੂੰ ਦਰੁਸਤ ਕਰਨ ਦੀਂਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਨੇ।
ਇਸ ਮੌਕੇ ਮੀਡੀਆ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਅਨੇਕਾ ਕਦਮ ਚੁੱਕੇ ਜਾ ਰਹੇ ਨੇ, ਜਿਨ੍ਹਾਂ ਵਿਚ ਚਰਨਛੋਹ ਪ੍ਰਾਪਤ ਪਿੰਡਾਂ ਸ਼ਹਿਰਾਂ ਨੂੰ ਵਿਸ਼ੇਸ਼ ਗਰਾਟਾਂ ਦੇਣਾ ਵੀ ਸ਼ਾਮਲ ਐ। ਏਡੀਸੀ ਮੋਗਾ ਤੇ ਐਸਡੀਐਮ ਬਟਾਲਾ ਖਿਲਾਫ ਕਾਰਵਾਈ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਭ੍ਰਿਸ਼ਟ ਅਫਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਤੁਸੀਂ ਆਪਣੀਆਂ ਪੁਰਾਣੀਆਂ ਆਦਤਾਂ ਛੱਡ ਦੇਵੋ ਕਿਉਂਕਿ ਜੋ ਤੁਸੀਂ ਪਿਛਲੀਆਂ ਸਰਕਾਰਾਂ ਵਿੱਚ ਕਰਦੇ ਰਹੇ ਸਰਕਾਰ ਹੁਣ ਬਰਦਾਸ਼ਤ ਨਹੀਂ ਕਰੇਗੀ।
ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਸੈਸ਼ਨ ਦੌਰਾਨ ਕਾਂਗਰਸੀ ਆਗੂ ਵੱਲੋਂ ਅਨੰਦਪੁਰ ਸਾਹਿਬ ਨੂੰ ਜ਼ਿਲਾ ਬਣਾਉਣ ਤੇ ਨਿਖੇਧੀ ਕਰਨ ਤੇ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਮੈਂ ਇਸ ਚੱਕਰਾਂ ਵਿੱਚ ਨਹੀਂ ਪੈਣਾ ਚਾਹੁੰਦਾ ਪਰ ਇਸ ਵਕਤ ਸਾਨੂੰ ਗੁਰੂ ਦੇ ਸੰਦੇਸ਼ ਤੇ ਚੱਲਣਾ ਚਾਹੀਦਾ ਹੈ ਭਾਵੇਂ ਜਿਲ੍ਹਾ ਬਣੇ ਚਾਹੇ ਨਾ ਬਣੇ। ਡਾਕਟਰ ਬਲਬੀਰ ਸਿੰਘ ਨੇ ਕਾਨੂੰਨ ਵਿਵਸਥਾ ਤੇ ਬੋਲਦੇ ਕਿਹਾ ਕਿ ਦੇਸ਼ ਦੇ ਬਾਹਰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਬਾਹਰਲੀਆਂ ਤਾਕਤਾਂ ਦੇਸ਼ ਦੀਆਂ ਅੰਦਰਲੀਆਂ ਅਤੇ ਬਾਹਰਲੀਆਂ ਤਾਕਤਾਂ ਜੋ ਨਹੀਂ ਚਾਹੁੰਦੇ ਕਿ ਪੰਜਾਬ ਖੁਸ਼ਹਾਲ ਰਹੇ ਉਹ ਇਸ ਤਰ੍ਹਾਂ ਦੀਆਂ ਵਾਰਦਾਤਾਂ ਕਰਵਾ ਰਹੀਆਂ ਹਨ ਪਰ ਪੰਜਾਬ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਿਰ ਨਹੀਂ ਚੁੱਕਣ ਦੇਵੇਗਾ।
ਇਸ ਮੌਕੇ ਪਿੰਡ ਧੰਗੇੜਾ ਦੇ ਸਰਪੰਚ ਜਗਦੀਪ ਸਿੰਘ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦਿੱਤੇ ਗਏ ਹਨ ਅਤੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਸ਼ੋਅ ਪ੍ਰਾਪਤ ਧਰਤੀ ਨੂੰ 50 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਅਸੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਡਾਕਟਰ ਬਲਬੀਰ ਸਿੰਘ ਦਾ ਧੰਨਵਾਦ ਕਰਦੇ ਹਾਂ।

