
ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਹਲਕਾ ਸੁਨਾਮ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹਲਕੇ ਅੰਦਰ 4 ਕਰੋੜ 6 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਨਾਮ ਹਲਕੇ ਦੇ ਵਿਕਾਸ ਲਈ ਵਚਨਵੱਧ ਐ। ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹਿਲੀ ਵਾਰ ਵਿਧਾਨ ਸੈਸ਼ਨ ਹੋਣ ਵਾਲੇ ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿਚ ਕੋਈ ਸਿਆਸੀ ਗੱਲ ਨਹੀਂ ਹੋਵੇਗੀ ਅਤੇ ਕੇਵਲ ਗੁਰੂ ਸਾਹਿਬ ਦੇ ਜੀਵਨ ਫਲਸਫੇ ਤੇ ਕੁਰਬਾਨੀ ਬਾਰੇ ਗੱਲਬਾਤ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਵੱਡੇ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਕੰਮ ਜਾਰੀ ਹੈ, ਅਤੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਕਈ ਪਿੰਡਾਂ ਵਿੱਚ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ।
ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਡਰੋਨ ਸ਼ੋਅ ਵਿੱਚ ਹਿੱਸਾ ਲੈਣ, ਜੋ ਕਿ 22 ਤੋਂ 25 ਨਵੰਬਰ ਤੱਕ ਆਨੰਦਪੁਰ ਸਾਹਿਬ ਵਿੱਚ ਹੋਣ ਜਾ ਰਿਹਾ ਹੈ। ਉਨ੍ਹਾਂ ਆਨੰਦਪੁਰ ਸਾਹਿਬ ਵਿੱਚ ਹੋ ਰਹੇ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਇਹ ਸਮਾਗਮ ਸਿੱਖਾਂ ਦੇ ਹੱਕ ਵਿੱਚ ਇੱਕ ਮਹੱਤਵਪੂਰਨ ਫੈਸਲਾ ਹੋ ਸਕਦਾ ਹੈ।

